Home » ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਸੜਕ ਹਾਦਸਾ, 2 ਦੀ ਮੌਤ ਤੇ 5 ਜ਼ਖ਼ਮੀ
Home Page News India India News

ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਸੜਕ ਹਾਦਸਾ, 2 ਦੀ ਮੌਤ ਤੇ 5 ਜ਼ਖ਼ਮੀ

Spread the news

ਫਤਹਿਗੜ੍ਹ ਸਾਹਿਬ ਨਜ਼ਦੀਕ ਪਿੰਡ ਸੌਂਢਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਾਸੀ 2 ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ ਦੀ ਪਛਾਣ ਰਾਜਿੰਦਰ ਸਿੰਘ (65) ਪੁੱਤਰ ਜਰਨੈਲ ਸਿੰਘ ਅਤੇ ਬਲਵੀਰ ਸਿੰਘ (60) ਪੁੱਤਰ ਦਾਰਾ ਵਜੋਂ ਹੋਈ ਹੈ। ਹਾਦਸੇ ਵਿੱਚ 5 ਜਣੇ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਵਿੱਚ ਨਛੱਤਰ ਸਿੰਘ, ਗੁਰਦੀਪ ਸਿੰਘ, ਜਸਪਿੰਦਰ ਕੌਰ, ਰਾਣੀ ਅਤੇ ਅਰਸ਼ਪ੍ਰੀਤ ਕੌਰ ਸ਼ਾਮਲ ਹਨ।ਪ੍ਰਾਪਤ ਜਾਣਕਾਰੀ ਅਨਸੁਾਰ ਇਸ ਹਾਦਸੇ ਵਿੱਚ ਜ਼ਖ਼ਮੀ ਜਸਪਿੰਦਰ ਕੌਰ ਦੇ ਪਤੀ ਲਖਵਿੰਦਰ ਸਿੰਘ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ ਤੇ ਇਹ ਸਾਰੇ ਉਸ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ, ਜਿਸ ਨੂੰ ਰਾਜਿੰਦਰ ਸਿੰਘ ਚਲਾ ਰਿਹਾ ਸੀ, ਪਿੰਡ ਸੌਂਢਾ ਨੇੜੇ ਪੁੱਜੀ ਤਾਂ ਸੰਘਣੀ ਧੁੰਦ ਕਾਰਨ ਡਰਾਈਵਰ ਨੂੰ ਮੋੜ ਦਿਖਾਈ ਨਾ ਦਿੱਤਾ ਅਤੇ ਕਾਰ ਸੜਕ ਦੇ ਕਿਨਾਰੇ ਖੜ੍ਹੇ ਦਰੱਖਤ ਨਾਲ ਨਾਲ ਜਾ ਟਕਰਾਈ। ਹਾਦਸੇ ’ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਾਰੇ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਬਲਵੀਰ ਸਿੰਘ ਅਤੇ ਰਾਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕਾਂ ਦੀਆਂ ਲਾਸ਼ਾਂ ਪੁਲਿਸ ਨੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੋਰਚਰੀ ਵਿੱਚ ਰਖਵਾ ਦਿੱਤੀਆਂ ਹਨ। ਨਛੱਤਰ ਸਿੰਘ ਅਤੇ ਗੁਰਦੀਪ ਸਿੰਘ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹਨ ਜਦਕਿ ਮਾਮੂਲੀ ਜ਼ਖ਼ਮੀ ਤਿੰਨਾਂ ਔਰਤਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਭੇਜ ਦਿੱਤਾ ਗਿਆ ਹੈ।