ਸਾਕਾ ਨੀਲਾ ਤਾਰਾ ਵਿਚ ਬਰਤਾਨੀਆ ਸਰਕਾਰ ਦੀ ਭੂਮਿਕਾ ਦੀ ਜਾਂਚ ਦੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸੰਸਦ ‘ਚ ਮੁੜ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ 1984 ਵਿਚ ਵੱਡਾ ਸਦਮਾ ਸਹਿਣਾ ਪਿਆ ਸੀ, ਕਿਉਂਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫ਼ੌਜ ਨੇ ਹਮਲਾ ਕੀਤਾ ਸੀ, ਜਿਸ ਵਿਚ ਅਸਹਿਣਯੋਗ ਤਬਾਹੀ ਅਤੇ ਜਾਨੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ 30 ਸਾਲ ਬਾਅਦ ਮਿਲੇ ਦਸਤਾਵੇਜ਼ਾਂ ਵਿਚ ਬਹੁਤ ਕੁਝ ਜਨਤਕ ਹੋਇਆ ਹੈ ਪਰ ਪਿਛਲੀ ਕੰਜ਼ਰਵੇਟਿਵ ਸਰਕਾਰ ਮੌਕੇ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਸੀ । ਉਨ੍ਹਾਂ ਮੰਗ ਕੀਤੀ ਕਿ ਸਾਕਾ ਨੀਲਾ ਤਾਰਾ ਵਿਚ ਥੈਚਰ ਸਰਕਾਰ ਦੀ ਭੂਮਿਕਾ ਬਾਰੇ ਸੁਤੰਤਰ ਜਾਂਚ ਦੀ ਲੋੜ ਹੈ, ਜਿਸ ਦੇ ਜਵਾਬ ‘ਚ ਸੰਬੰਧਿਤ ਮੰਤਰੀ ਨੇ ਕਿਹਾ ਕਿ ਇਹ ਸਿੱਖਾਂ ਦਾ ਬਹੁਤ ਹੀ ਸੰਵੇਦਨਸ਼ੀਲ ਮਸਲਾ ਹੈ। ਉਹ ਇਸ ਬਾਰੇ ਸੰਬੰਧਿਤ ਮੰਤਰੀ ਨਾਲ ਗੱਲ ਕਰਨਗੇ। ਜ਼ਿਕਰਯੋਗ ਹੈ ਕਿ ਕੰਜ਼ਰਵੇਟਿਵ ਸਰਕਾਰ ਵਲੋਂ ਵੀ ਇਸ ਮਾਮਲੇ ਬਾਰੇ ਜਾਂਚ ਕਰਵਾਈ ਗਈ ਸੀ, ਜਿਸ ਨੂੰ ਸਿੱਖ ਭਾਈਚਾਰੇ ਨੇ ਰੱਦ ਕਰ ਦਿੱਤਾ ਸੀ, ਕਿਉਂਕਿ ਸਾਰਕਾਰ ਨੇ ਉਕਤ ਮਾਮਲੇ ‘ਚ ਕਈ ਦਸਤਾਵੇਜ਼ਾਂ ਨੂੰ ਜਨਤਕ ਹੋਣ ਤੋਂ ਰੋਕ ਦਿੱਤਾ ਸੀ।
ਸਾਕਾ ਨੀਲਾ ਤਾਰਾ ‘ਚ ਬਰਤਾਨੀਆ ਦੀ ਭੂਮਿਕਾ ਦੀ ਜਾਂਚ ਦਾ ਮੁੱਦਾ ਤਨਮਨਜੀਤ ਢੇਸੀ ਨੇ ਸੰਸਦ ‘ਚ ਮੁੜ ਉਠਾਇਆ…
January 12, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,282
- India5,344
- India Entertainment130
- India News3,377
- India Sports228
- KHABAR TE NAZAR3
- LIFE66
- Movies48
- Music84
- New Zealand Local News3,257
- NewZealand3,584
- Punjabi Articules7
- Religion1,159
- Sports226
- Sports220
- Technology32
- Travel55
- Uncategorized63
- World2,474
- World News2,049
- World Sports213












