ਬੱਧਨੀ ਕਲਾਂ ਦੇ ਪਿੰਡ ਰਾਉਕੇ ਕਲਾਂ ਦੇ ਰਹਿਣ ਵਾਲੇ ਦੋ ਬੱਚਿਆਂ ਦੇ ਪਿਤਾ ਅਤੇ ਬੇਜ਼ਮੀਨੇ ਕਿਸਾਨ ਨੇ ਸ਼ਨੀਵਾਰ ਨੂੰ ਸ਼ੱਕੀ ਹਾਲਾਤ ਵਿੱਚ ਆਪਣੇ ਹੀ ਘਰ ਵਿੱਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ਼ ਮਾਰ ਲਈ। ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।ਥਾਣਾ ਬੱਧਨੀ ਕਲਾਂ ਦੇ ਏਐੱਸਆਈ ਸੰਦੀਪ ਕੁਮਾਰ ਕੌੜਾ ਨੇ ਦੱਸਿਆ ਕਿ 34 ਸਾਲਾ ਗਗਨਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਉਕੇ ਕਲਾਂ ਕੋਲ ਸਿਰਫ਼ ਦੋ-ਤਿੰਨ ਏਕੜ ਵਾਹੀਯੋਗ ਜ਼ਮੀਨ ਸੀ ਜੋ ਉਸਨੇ ਹਾਲ ਹੀ ਵਿੱਚ ਵੇਚ ਦਿੱਤੀ ਸੀ। ਉਹ ਕਰਜ਼ੇ ਤੋਂ ਪਰੇਸ਼ਾਨ ਸੀ। ਦੋ ਬੱਚਿਆਂ ਦਾ ਪਿਤਾ ਬਣਨ ਤੋਂ ਬਾਅਦ ਕਰਜ਼ੇ ਤੋਂ ਪਰੇਸ਼ਾਨ ਸੀ। ਉਸਨੇ ਸ਼ਨੀਵਾਰ ਨੂੰ ਆਪਣੇ ਘਰ ਵਿੱਚ ਆਪਣੇ 32 ਬੋਰ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਪਰਿਵਾਰਕ ਮੈਂਬਰ ਉਸਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ ਜਿੱਥੇ ਐਤਵਾਰ ਨੂੰ ਉਸਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਸੋਮਵਾਰ ਨੂੰ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Add Comment