Home » ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲੇ ਪਵਿੱਤਰ ਸ਼ਹਿਰ ਦਾ ਦਰਜਾ-ਜਥੇਦਾਰ ਗਿਆਨੀ ਕੁਲਦੀਪ ਸਿੰਘ…
Home Page News India India News

ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲੇ ਪਵਿੱਤਰ ਸ਼ਹਿਰ ਦਾ ਦਰਜਾ-ਜਥੇਦਾਰ ਗਿਆਨੀ ਕੁਲਦੀਪ ਸਿੰਘ…

Spread the news

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬਤੌਰ ਕਾਰਜਕਾਰੀ ਜਥੇਦਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੇਂਦਰ ਸਰਕਾਰ ਅੱਗੇ ਮੰਗ ਰੱਖਦੇ ਕਿਹਾ ਹੈ ਕਿ ਸਿੱਖਾਂ ਦੀ ਲੰਮੇ ਸਮੇਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਨੂੰ ਜਲਦ ਪੂਰਾ ਕੀਤਾ ਜਾਵੇ।ਜਥੇਦਾਰ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਗੁਰੂ ਨਗਰੀ ਨੂੰ ਜਿੱਥੇ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ ਉੱਥੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ ਪਵਿੱਤਰ ਸ਼ਹਿਰ ਦਾ ਦਰਜਾ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡਾ ਪੰਥ ਇੱਕ ਹੈ ਅਤੇ ਪੰਥ ਹਮੇਸ਼ਾ ਹੀ ਵਿਰੋਧੀਆਂ ਦਾ ਡੱਟ ਕੇ ਮੁਕਾਬਲਾ ਕਰਦਾ ਹੈ। ਜਦੋਂ ਪੰਥ ਵਿਹਲਾ ਹੁੰਦਾ ਹੈ ਤਾਂ ਉਦੋਂ ਆਪਸ ਵਿੱਚ ਲੜ ਲੈਂਦਾ ਹੈ।ਨਿਹੰਗ ਸਿੰਘ ਜਥੇਬੰਦੀਆਂ ਦੇ ਵਿਰੋਧ ‘ਚ ਉਹਨਾਂ ਕਿਹਾ ਕਿ ਇਹ ਦਲ ਪੰਥ ਜਥੇਬੰਦੀਆਂ ਸਾਡੀਆਂ ਆਪਣੀਆਂ ਹਨ ਅਤੇ ਇਹਨਾਂ ਦਾ ਸਤਿਕਾਰ ਹਮੇਸ਼ਾ ਹੀ ਰਿਹਾ ਹੈ । ਉਹਨਾਂ ਕਿਹਾ ਕਿ ਦੋ ਦਸੰਬਰ ਨੂੰ ਹੋਏ ਫੈਸਲੇ ਨੂੰ ਬਦਲਿਆ ਨਹੀਂ ਜਾ ਸਕਦਾ ਉਸ ਨੂੰ ਲਾਗੂ ਕਰਾਉਣ ਦੇ ਲਈ ਜਿਹੜਾ ਵੀ ਜਥੇਦਾਰ ਮੌਜੂਦ ਹੋਵੇਗਾ ਉਹ ਆਪਣੀ ਡਿਊਟੀ ਬਾਖ਼ੂਬੀ ਨਿਭਾਵੇਗਾ। ਭਾਵੇਂ ਉਹਨਾਂ ਨੂੰ ਹੁਣ ਇਸ ਤਖ਼ਤ ‘ਤੇ ਸੇਵਾ ਦਾ ਮੌਕਾ ਮਿਲਿਆ ਹੈ।ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਕਾਰਜਭਾਰ ਸੰਭਾਲਣ ਤੋਂ ਬਾਅਦ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਵੀ ਨਤਮਸਤਕ ਹੋਏ | ਪੁਰਾਤਨ ਮਰਿਆਦਾ ਅਨੁਸਾਰ ਜਥੇਦਾਰ ਦੀ ਤਾਜਪੋਸ਼ੀ ਤੋਂ ਸਮੇਂ ਜਿੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ | ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜਾਂ ਸਿੰਘਾਂ ਵੱਲੋਂ ਅਰਦਾਸ ਕਰਕੇ ਤਾਜਪੋਸ਼ੀ ਕੀਤੀ ਜਾਂਦੀ ਹੈ। ਉਸ ਉਪਰੰਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਕੇ ਵੀ ਜਥੇਦਾਰ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਜਾਂਦਾ ਹੈ।