ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21 ਸਾਲਾ ਨੌਜਵਾਨ ਅਕਾਸ਼ਬੀਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 21 ਸਾਲਾ ਇਹ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਵੇਂ ਹੀ ਉਸਦੀ ਮੌਤ ਦੀ ਖਬਰ ਪਿੰਡ ਪੁੱਜੀ ਤਾਂ ਮਾਹੌਲ ਗਮਗੀਨ ਹੋ ਗਿਆ। ਜਦੋਂਕਿ ਪਰਿਵਾਰਿਕ ਮੈਂਬਰਾਂ ਦਾ ਵਿਰਲਾਪ ਝੱਲਿਆ ਨਹੀਂ ਸੀ ਜਾ ਰਿਹਾ।ਅਕਾਸ਼ਬੀਰ ਸਿੰਘ ਦੀ ਮਾਤਾ ਰਾਜਵਿੰਦਰ ਕੌਰ ਅਤੇ ਭੈਣ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅਕਾਸ਼ਬੀਰ ਸਿੰਘ ਪਿੰਡ ਤੋਂ ਆਪਣੇ ਸਾਥੀਆਂ ਸਮੇਤ ਟਰੈਕਟਰ ਟਰਾਲੀ ’ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਿਆ ਸੀ। ਪਰ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਸ਼ਬੀਰ ਸਿੰਘ ਆਪਣੇ ਮਾਮੇ ਦੇ ਲੜਕੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਿਮਾਚਲ ਵੱਲ ਚਲਾ ਗਿਆ। ਜਿੱਥੇ ਉਨ੍ਹਾਂ ਦੇ ਮੋਟਰਸਾਈਕਲ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ ਅਤੇ ਇਸ ਹਾਦਸੇ ’ਚ ਅਕਾਸ਼ਬੀਰ ਸਿੰਘ ਦੀ ਮੌਤ ਹੋ ਗਈ। ਜਦੋਂਕਿ ਉਸ ਦਾ ਮਮੇਰਾ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੈ।ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਮੌਕੇ ਪਿੰਡ ਦੇ ਵਸਨੀਕ ਰਣਜੀਤ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅਕਾਸ਼ਬੀਰ ਸਿੰਘ ਦੇ ਸਿਰ ’ਤੇ ਹੀ ਘਰ ਦਾ ਗੁਜ਼ਾਰਾ ਚੱਲਦਾ ਸੀ ਕਿਉਂਕਿ ਉਹ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਅਕਾਸ਼ਬੀਰ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਦਾ ਅਜੇ ਥੋੜ੍ਹਾ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮਿ੍ਰਤਕ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਮਾਪਿਆਂ ਦੇ ਇਲਕੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ…

Add Comment