Home » ਆਸਟ੍ਰੇਲੀਆ ‘ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਨਦੀ ਵਿੱਚੋਂ ਸ਼ੱਕੀ ਹਾਲਾਤ ਵਿੱਚ ਮਿਲੀ ਲਾ+ਸ਼…
Home Page News India India News World World News

ਆਸਟ੍ਰੇਲੀਆ ‘ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਨਦੀ ਵਿੱਚੋਂ ਸ਼ੱਕੀ ਹਾਲਾਤ ਵਿੱਚ ਮਿਲੀ ਲਾ+ਸ਼…

Spread the news

ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਤੋਂ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਪੁੱਤਰ ਕਰਤਾਰ ਸਿੰਘ, ਵਾਸੀ ਮੁਹੱਲਾ ਪੰਡੋਰੀ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਮਨਪ੍ਰੀਤ ਸਿੰਘ ਦੀ ਲਾਸ਼ ਪੁਲਿਸ ਨੂੰ 15 ਮਾਰਚ, 2025 ਨੂੰ ਆਸਟ੍ਰੇਲੀਆ ਦੇ ਬ੍ਰਿਸਬੇਨ ਨਦੀ ਤੋਂ ਮਿਲੀ ਸੀ। ਉੱਥੋਂ ਦੀ ਸੈਂਡਗੇਟ ਪੁਲਿਸ ਨੇ ਇਸਦੀ ਜਾਣਕਾਰੀ ਉਸਦੀ ਭੈਣ ਅਮਨਦੀਪ ਨੂੰ ਦਿੱਤੀ। ਹੁਣ ਉਸਦੀ ਲਾਸ਼ ਸਥਾਨਕ ਪੁਲਿਸ ਕੋਲ ਹੈ। ਇਸ ਖ਼ਬਰ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ।ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਵਿੱਚ ਸਾਡੀ ਮਦਦ ਕਰਨ ਤਾਂ ਜੋ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਇੱਥੇ ਉਸਦਾ ਅੰਤਿਮ ਸੰਸਕਾਰ ਕਰ ਸਕੀਏ।ਜਾਣਕਾਰੀ ਦਿੰਦੇ ਹੋਏ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦਮਨਪ੍ਰੀਤ ਸਿੰਘ ਲਗਪਗ 7 ਸਾਲ ਪਹਿਲਾਂ ਨਰਸਿੰਗ ਕੋਰਸ ਕਰਨ ਲਈ ਆਸਟ੍ਰੇਲੀਆ ਗਿਆ ਸੀ ਜਿੱਥੇ ਉਸਨੇ ਪਹਿਲਾਂ ਤਿੰਨ ਸਾਲਾ ਡਿਪਲੋਮਾ ਅਤੇ ਦੋ ਸਾਲਾ ਡਿਗਰੀ ਕੀਤੀ ਅਤੇ ਹੁਣ ਕੰਮ ਕਰ ਰਿਹਾ ਸੀ। ਅਚਾਨਕ ਇਹ ਦੁਖਦਾਈ ਘਟਨਾ ਵਾਪਰਦੀ ਹੈ ਅਤੇ ਉਸਦੀ ਲਾਸ਼ ਨਦੀ ਵਿੱਚੋਂ ਮਿਲੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਆਸਟ੍ਰੇਲੀਆਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਡਿਊਟੀ ਤੋਂ ਵਾਪਸ ਆਉਣ ਤੋਂ ਬਾਅਦ ਆਪਣੀ ਭੈਣ ਨੂੰ ਮਿਲਣ ਜਾ ਰਿਹਾ ਸੀ, ਜਦੋਂ ਉਸਦਾ ਫੋਨ ਕਾਫ਼ੀ ਸਮੇਂ ਤੱਕ ਬੰਦ ਰਿਹਾ, ਤਾਂ ਉਸਦੀ ਭੈਣ ਨੇ ਸਥਾਨਕ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਪਰਿਵਾਰ ਨੂੰ ਦੱਸਿਆ ਕਿ ਦਮਨਪ੍ਰੀਤ ਸਿੰਘ ਦੀ ਲਾਸ਼ ਬ੍ਰਿਸਬੇਨ ਦੀ ਨਦੀ ਵਿੱਚੋਂ ਮਿਲੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦਮਨਪ੍ਰੀਤ ਸਿੰਘ ਕੁਆਰਾ ਸੀ ਅਤੇ ਉਸ ਦੀਆਂ ਤਿੰਨ ਭੈਣਾਂ ਅਤੇ ਇੱਕ ਹੋਰ ਭਰਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰੀ ਤਰ੍ਹਾਂ ਹਾਲ ਹੋਇਆ ਪਿਆ।