Home » ਕ੍ਰਾਈਸਟਚਰਚ ‘ਚ ਕੰਮ ਦੌਰਾਨ ਵਾਪਰੀ ਇੱਕ ਘਟਨਾ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ…
Home Page News New Zealand Local News NewZealand

ਕ੍ਰਾਈਸਟਚਰਚ ‘ਚ ਕੰਮ ਦੌਰਾਨ ਵਾਪਰੀ ਇੱਕ ਘਟਨਾ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਅੱਜ ਸਵੇਰੇ ਕ੍ਰਾਈਸਟਚਰਚ ਦੀ ਇੱਕ ਮੈਟਲਵਰਕਸ ਫਰਮ ਵਿੱਚ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ।ਸਵੇਰੇ 9.30 ਵਜੇ ਸ਼ਹਿਰ ਦੇ ਬ੍ਰੋਮਲੀ ਖੇਤਰ ਵਿੱਚ ਵਿਕਹੈਮ ਸਟ੍ਰੀਟ ‘ਤੇ ਸਥਿਤ VIP ਮੈਟਲਵਰਕਸ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ।ਹਾਟੋ ਹੋਨ ਸੇਂਟ ਜੌਨ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਰੈਪਿਡ ਰਿਸਪਾਂਸ ਯੂਨਿਟ ਅਤੇ ਇੱਕ ਐਂਬੂਲੈਂਸ ਭੇਜੀ ਹੈ।ਮਰੀਜ਼ ਨੂੰ ਗੰਭੀਰ ਹਾਲਤ ਵਿੱਚ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ।