Home » ਸੇਵਾਵਾਂ ਨੂੰ ਜਾਰੀ ਰੱਖਣਾ ਪ੍ਰਵਾਨ ਕਰਦਾ ਹਾਂ : ਐਡਵੋਕੇਟ ਧਾਮੀ…
Home Page News India India News

ਸੇਵਾਵਾਂ ਨੂੰ ਜਾਰੀ ਰੱਖਣਾ ਪ੍ਰਵਾਨ ਕਰਦਾ ਹਾਂ : ਐਡਵੋਕੇਟ ਧਾਮੀ…

Spread the news

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਮੇਰੇ ਵੱਲੋਂ ਅਸਤੀਫ਼ਾ ਦੇਣ ਬਾਅਦ ਕੌਮ ਦੇ ਵੱਖ-ਵੱਖ ਹਿੱਸਿਆਂ, ਜਿਨ੍ਹਾਂ ਵਿੱਚ ਸਿੰਘ ਸਾਹਿਬਾਨ, ਧਾਰਮਿਕ ਜਥੇਬੰਦੀਆਂ ਦੇ ਆਗੂ, ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੰਥ ਦੇ ਵਡੇਰੇ ਹਿੱਤਾਂ ਲਈ ਮੈਨੂੰ ਸੇਵਾਵਾਂ ਜਾਰੀ ਰੱਖਣ ਲਈ ਪ੍ਰਰਿਤ ਕੀਤਾ।ਇਸ ਦੌਰਾਨ ਲੰਘੇ ਕੱਲ੍ਹ ਪੰਥ ਦੀ ਅਵਾਜ਼ ਮਹਿਸੂਸ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੇਰਾ ਅਸਤੀਫ਼ਾ ਸਰਬਸੰਮਤੀ ਨਾਲ ਅਪ੍ਰਵਾਨ ਕਰ ਦਿੱਤਾ ਸੀ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਸੇਵਾਵਾਂ ਜਾਰੀ ਰੱਖਣ ਲਈ ਕਹਿਣ ਵਾਸਤੇ ਮੇਰੀ ਰਿਹਾਇਸ਼ ਉੱਤੇ ਆ ਕੇ ਮਿਲੇ ਸਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵੀ ਪੰਥਕ ਸੇਵਾ ਨਿਭਾਉਂਦੇ ਰਹਿਣ ਲਈ ਆਖਿਆ। ਮੈਂ ਪੰਥ ਦੇ ਹਰ ਵਰਗ ਦੀ ਭਾਵਨਾ ਦਾ ਸਤਿਕਾਰ ਕਰਦਿਆਂ ਇਹ ਸੇਵਾਵਾਂ ਨੂੰ ਜਾਰੀ ਰੱਖਣਾ ਪ੍ਰਵਾਨ ਕਰਦਾ ਹਾਂ। ਯਤਨ ਕਰਾਂਗਾ ਕਿ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਮੇਰੇ ਵਿੱਚ ਪ੍ਰਗਟਾਏ ਭਰੋਸੇ ਉੱਤੇ ਖਰਾ ਉਤਰ ਸਕਾਂ ਅਤੇ ਭਵਿੱਖ ਵਿੱਚ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿੱਚ ਰਹਿ ਕੇ ਪੰਥਕ ਦੀ ਚੜ੍ਹਦੀ ਕਲਾ ਲਈ ਕਾਰਜ ਕਰ ਸਕਾਂ।