Home » ਅਮਰੀਕਾ ਭੇਜਣ ਦੇ ਨਾਂ ’ਤੇ ਦੋ ਭਰਾਵਾਂ ਤੋ ਮਾਰੀ ਗਈ ਸਾਢੇ 21 ਲੱਖ ਦੀ ਠੱਗੀ…
Home Page News India India News

ਅਮਰੀਕਾ ਭੇਜਣ ਦੇ ਨਾਂ ’ਤੇ ਦੋ ਭਰਾਵਾਂ ਤੋ ਮਾਰੀ ਗਈ ਸਾਢੇ 21 ਲੱਖ ਦੀ ਠੱਗੀ…

Spread the news

ਜ਼ਿਲ੍ਹੇ ਦੇ ਪਿੰਡ ਮਰਹਾਣਾ ਵਾਸੀ ਦੋ ਭਰਾਵਾਂ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ ਕਥਿਤ ਤੌਰ ’ਤੇ ਸਾਢੇ 21 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨਾਂ ਦੇ ਪਿਤਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਥਾਣਾ ਚੋਹਲਾ ਸਾਹਿਬ ਵਿਖੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਧੋਖਾਧੜੀ ਕਰਨ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ’ਚ ਅਜੇ ਤੱਕ ਕਿਸੇ ਦੀ ਗਿ੍ਰਫ਼ਤਾਰੀ ਨਹੀਂ ਹੋ ਸਕੀ ਹੈ।ਦਿਲਬਾਗ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਮਰਹਾਣਾ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਲੜਕੇ ਕਰਨਜੀਤ ਸਿੰਘ ਤੇ ਚਰਨਜੀਤ ਸਿੰਘ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ ਗੁਰਸ਼ਰਨ ਸਿੰਘ ਤੇ ਗੁਲਜ਼ਾਰ ਸਿੰਘ ਦੋਵੇਂ ਭਰਾ ਪੁੱਤਰ ਮਹਿੰਗਾ ਸਿੰਘ ਤੇ ਗੁਲਜ਼ਾਰ ਸਿੰਘ ਦੇ ਲੜਕੇ ਜੋਬਨਪ੍ਰੀਤ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਨੇ 21 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ ਹੈ।ਉਕਤ ਸ਼ਿਕਾਇਤ ਦੀ ਪੜਤਾਲ ਡੀਐੱਸਪੀ ਹੈੱਡ ਕੁਆਰਟਰ ਕਮਲਜੀਤ ਸਿੰਘ ਵੱਲੋਂ ਕੀਤੇ ਜਾਣ ਉਪਰੰਤ 15 ਅਗਸਤ 2023 ਦੇ ਉਕਤ ਮਾਮਲੇ ਸਬੰਧੀ ਥਾਣਾ ਚੋਹਲਾ ਸਾਹਿਬ ’ਚ ਦਰਜ ਕੀਤੇ ਕੇਸ ’ਚ ਜੋਬਨਪ੍ਰੀਤ ਸਿੰਘ, ਗੁਰਸ਼ਰਨ ਸਿੰਘ ਤੇ ਗੁਲਜ਼ਾਰ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਏਐੱਸਆਈ ਹਰਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ।