ਹਿਮਾਚਲ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਸ਼ਿਮਲਾ ਦੇ ਉਪਨਗਰੀ ਖੇਤਰ ‘ਚ ਆਨੰਦਪੁਰ-ਮੇਹਲੀ ਰੋਡ ‘ਤੇ ਇਕ ਵਾਹਨ ਦੇ ਖੱਡ ‘ਚ ਡਿੱਗਣ ਕਾਰਨ ਇਕ ਔਰਤ ਅਤੇ ਉਸ ਦੀ ਬੇਟੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।ਇਹ ਹਾਦਸਾ ਮੰਗਲਵਾਰ ਦੇਰ ਰਾਤ ਲਾਲਪਾਣੀ ਪੁਲ ਨੇੜੇ ਵਾਪਰਿਆ। ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮ੍ਰਿਤਕਾਂ ਦੀ ਪਛਾਣ ਜੈ ਸਿੰਘ ਨੇਗੀ (40), ਮੁਕੁਲ (10), ਰੂਪਾ (45) ਅਤੇ ਉਨ੍ਹਾਂ ਦੀ 14 ਸਾਲਾ ਬੇਟੀ ਪ੍ਰਗਤੀ ਵਜੋਂ ਹੋਈ ਹੈ। ਇਹ ਸਾਰੇ ਸ਼ਿਮਲਾ ਦੇ ਰਹਿਣ ਵਾਲੇ ਸਨ।
Add Comment