ਆਕਲੈਂਡ (ਬਲਜਿੰਦਰ ਸਿੰਘ)ਹੇਸਟਿੰਗਜ਼ ਵਿੱਚ ਐਤਵਾਰ ਤੜਕੇ ਹੋਏ ਲੜਾਈ ਝਗੜੇ ਦੌਰਾਨ ਪੰਜ ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ।
ਡਿਟੈਕਟਿਵ ਸਾਰਜੈਂਟ ਰਿਆਨ ਕੇਮਸਲੇ ਨੇ ਕਿਹਾ ਕਿ ਪੁਲਿਸ ਨੂੰ ਸਵੇਰੇ 3.30 ਵਜੇ ਦੇ ਕਰੀਬ ਕਿੰਗ ਸਟਰੀਟ ‘ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਝਗੜੇ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ।ਪੁਲਿਸ ਦੇ ਮੌਕੇ ‘ਤੇ ਪਹੁੰਚਣ ‘ਤੇ ਪੰਜ ਲੋਕਾਂ ਨੂੰ ਜ਼ਖਮੀ ਹਾਲਤ ਵਿੱਚ ਪਾਇਆ ਗਿਆ ਜਿਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਹੇਸਟਿੰਗਜ਼ ‘ਚ ਕੁੱਝ ਲੋਕਾਂ ਵਿੱਚ ਹੋਈ ਖੂਨੀ ਝੜਪ,5 ਵਿਅਕਤੀ ਹੋਏ ਗੰਭੀਰ ਜ਼ਖ਼ਮੀ….

Add Comment