ਸਮਾਣਾ ਦੇ ਮੁਹੱਲਾ ਵੜੈਚਾਂ ਪੱਤੀ ’ਚ ਇੱਕ ਵਿਅਕਤੀ ਵੱਲੋਂ ਇੱਟਾਂ-ਮਾਰ-ਮਾਰ ਕੇ ਆਪਣੀ ਪਤਨੀ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ’ਤੇ ਸਿਟੀ ਪੁਲਿਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮੁਲਜ਼ਮ ਪਤੀ ਨੂੰ ਕਾਬੂ ਕਰਕੇ ਮਿ੍ਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਿਸ ਦੇ ਏਐਸਆਈ ਸ਼ਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨਿਸ਼ਾ (35) ਪਤਨੀ ਅਸ਼ੋਕ ਕੁਮਾਰ ਨਿਵਾਸੀ ਵੜੈਚਾਂ ਪਤੀ ਦੇ ਗੁਆਂਢੀ ਪਵਨ ਕੁਮਾਰ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ ਕੁਝ ਦਿਨ ਪਹਿਲਾਂ ਹੀ ਪਤੀ-ਪਤਨੀ ਮੁਹੱਲੇ ਦੇ ਇਕ ਘਰ ਵਿਚ ਕਿਰਾਏ ਦੇ ਮਕਾਨ ’ਚ ਰਹਿਣ ਆਏ ਸਨ। ਬੀਤੀ ਰਾਤ ਨਸ਼ੇ ਵਿਚ ਚੂਰ ਅਸ਼ੋਕ ਕੁਮਾਰ ਦਾ ਕਿਸੇ ਗੱਲ ਨੂੰ ਲੈ ਕੇ ਆਪਣੀ ਪਤਨੀ ਨਾਲ ਝਗੜਾ ਹੋ ਗਿਆ।ਇਸੇ ਦੌਰਾਨ ਉਸ ਨੇ ਆਪਣੀ ਪਤਨੀ ਦੇ ਸਿਰ ’ਚ ਇੱਟਾਂ ਮਾਰ-ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਦੌਰਾਨ ਗੁਆਂਢੀਆਂ ਨੇ ਮੌਕੇ ‘ਤੇ ਘਰ ਪਹੁੰਚ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਅਧਿਕਾਰੀ ਅਨੁਸਾਰ ਅਸ਼ੋਕ ਕੁਮਾਰ ਕੁਰੂਕਸ਼ੇਤਰ (ਹਰਿਆਣਾ), ਨਿਸ਼ਾ ਗੁਜਰਾਤ ਰਾਜ ਨਾਲ ਸੰਬਧ ਰਖਦੇ ਹਨ। ਜਿਨ੍ਹਾਂ ਦੇ ਦੋ ਬੱਚੇ 15 ਸਾਲਾ ਲੜਕੀ ਤੇ 10 ਸਾਲਾ ਲੜਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਿਆਨਾਂ ਅਨੁਸਾਰ ਮਾਮਲਾ ਦਰਜ ਕਰ ਕੇ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰਨ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੇ ‘ਚ ਟੱਲੀ ਪਤੀ ਨੇ ਇੱਟਾਂ ਮਾਰ ਕੇ ਕੀਤੀ ਪਤਨੀ ਦੀ ਹੱਤਿਆ…

Add Comment