ਆਕਲੈਂਡ (ਬਲਜਿੰਦਰ ਸਿੰਘ)ਬੀਤੇ ਕੱਲ੍ਹ ਪੱਛਮੀ ਆਕਲੈਂਡ ‘ਚ ਇੱਕ ਵਾਹਨ ਦੀ ਟੱਕਰ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਇੱਕ ਪੈਦਲ ਯਾਤਰੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ।ਲਿੰਕਨ ਰੋਡ ‘ਤੇ ਵਾਪਰੀ ਘਟਨਾ ਤੋਂ ਬਾਅਦ ਕੱਲ੍ਹ ਸਵੇਰੇ ਉਸ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਜਿਸ ਦੀ ਬੀਤੀ ਰਾਤ ਮੌਤ ਹੋ ਗਈ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 10.20 ਵਜੇ ਮੌਕੇ ‘ਤੇ ਬੁਲਾਇਆ ਗਿਆ ਅਤੇ ਸੜਕ ਦੇ ਇੱਕ ਹਿੱਸੇ ਨੂੰ ਬੰਦ ਕਰ ਦਿੱਤਾ ਗਿਆ। ਹਾਟੋ ਹੋਨ ਸੇਂਟ ਜੌਨ ਨੇ ਕਿਹਾ ਕਿ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ।
ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੱਛਮੀ ਆਕਲੈਂਡ ‘ਚ ਵਾਹਨ ਦੀ ਟੱਕਰ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਹੋਈ ਮੌ,ਤ…
