Home » ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (7-04-2025)…
Home Page News India Religion

ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (7-04-2025)…

Spread the news

Amrit vele Da Hukamnama Sri Darbar Sahib, Amritsar, Ang-817, 07-04-2025


ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥