Home » ਸਾਊਥਾਲ ‘ਚ ਵਿਸਾਖੀ ਨਗਰ ਕੀਰਤਨ ਦੌਰਾਨ ਵਾਪਰਿਆ ਭਿਆਨਕ ਹਾਦਸਾ, ਚਾਰ ਜਣੇ ਜ਼ਖ਼ਮੀ…
Home Page News India World World News

ਸਾਊਥਾਲ ‘ਚ ਵਿਸਾਖੀ ਨਗਰ ਕੀਰਤਨ ਦੌਰਾਨ ਵਾਪਰਿਆ ਭਿਆਨਕ ਹਾਦਸਾ, ਚਾਰ ਜਣੇ ਜ਼ਖ਼ਮੀ…

Spread the news

ਵਿਸਾਖੀ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਵਾਪਰੇ ਇਕ ਭਿਆਨਕ ਹਾਦਸੇ ਵਿੱਚ ਚਾਰ ਸੇਵਾਦਾਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਘਟਨਾ ਪੱਛਮੀ ਲੰਡਨ ਦੇ ਸਾਊਥਾਲ ਵਿੱਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਕੀਰਤਨ ਦੌਰਾਨ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਕੀਰਤਨ ‘ਚ ਹਿੱਸਾ ਲੈਣ ਵਾਲੇ ਚਾਰ ਸੇਵਾਦਾਰ ਜ਼ਖ਼ਮੀ ਹੋ ਗਏ। ਫਿਲਹਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।ਇਹ ਘਟਨਾ ਅੱਜ ਸਵੇਰੇ ਉਦੋਂ ਵਾਪਰੀ ਜਦੋਂ ਹਜ਼ਾਰਾਂ ਲੋਕ ਖ਼ਾਲਸਾ ਪੰਥ ਦੀ ਸਥਾਪਨਾ ਨੂੰ ਸਮਰਪਿਤ ਸਾਲਾਨਾ ਵਿਸਾਖੀ ਨਗਰ ਕੀਰਤਨ ਮਨਾਉਣ ਲਈ ਇਕੱਠੇ ਹੋਏ ਸਨ।