Home » ਦੋਸਤਾਂ ਨਾਲ ਜਨਮਦਿਨ ਮਨਾਉਣ ਗਿਆ ਨੌਜਵਾਨ ਦੀ ਦਰਿਆ ’ਚ ਡੁੱਬਣ ਨਾਲ ਮੌਤ…
Home Page News India India News

ਦੋਸਤਾਂ ਨਾਲ ਜਨਮਦਿਨ ਮਨਾਉਣ ਗਿਆ ਨੌਜਵਾਨ ਦੀ ਦਰਿਆ ’ਚ ਡੁੱਬਣ ਨਾਲ ਮੌਤ…

Spread the news

ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਨਾਨੋਵਾਲ ਮੰਡ ਦਾ ਨੌਜਵਾਨ ਮਨਜਿੰਦਰ ਸਿੰਘ (23) ਦੀ ਦਰਿਆ ’ਚ ਡੁੱਬਣ ਕਾਰਨ ਮੌਤ ਹੋ ਗਈ। ਪਰਿਵਾਰ ਨੇ ਆਪਣੇ ਪੁੱਤ ਦੀ ਹੱਤਿਆ ਹੋਣ ਦਾ ਦੋਸ਼ ਲਗਾ ਕੇ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਨੇੜੇ ਵਗਦੇ ਸਤਲੁਜ ਦਰਿਆ ਕਿਨਾਰੇ 5 ਅਪ੍ਰੈਲ ਸ਼ਾਮ ਨੂੰ ਜਨਮਦਿਨ ਪਾਰਟੀ ਮਨਾਉਣ ਗਿਆ ਸੀ। ਦੋਸਤਾਂ ਨੇ ਘਰ ਆ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਕਿ ਉਹ ਦਰਿਆ ’ਚ ਡੁੱਬ ਗਿਆ ਤੇ ਅਗਲੇ ਦਿਨ 6 ਮਾਰਚ ਨੂੰ ਗੋਤਾਖੋਰਾਂ ਵੱਲੋਂ ਉਸ ਦੀ ਲਾਸ਼ ਨੂੰ ਦਰਿਆ ’ਚੋਂ ਬਰਾਮਦ ਕਰ ਲਿਆ ਗਿਆ।ਸਤਲੁਜ ਦਰਿਆ ਕਿਨਾਰੇ ਵਸਦਾ ਪਿੰਡ ਥਾਣਾ ਬਲਾਚੌਰ ਅਧੀਨ ਪੈਂਦਾ ਹੈ ਜਿਸ ’ਤੇ ਸਬੰਧਿਤ ਪੁਲਿਸ ਨੇ ਆ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਅੱਜ ਮ੍ਰਿਤਕ ਨੌਜਵਾਨ ਮਨਜਿੰਦਰ ਸਿੰਘ ਦੇ ਦਾਦਾ ਗੁਰਮੁਖ ਸਿੰਘ ਜ਼ਿਲਾ ਰੂਪਨਗਰ ਦੇ ਐੱਸਐੱਸਪੀ ਨੂੰ ਮਿਲੇ ਜਿਨ੍ਹਾਂ ਇੱਕ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੇ ਪੋਤਰੇ ਦੀ ਸਤਲੁਜ ਦਰਿਆ ’ਚ ਧੱਕਾ ਦੇ ਕੇ ਹੱਤਿਆ ਕੀਤੀ ਗਈ ਹੈ ਜਿਸਦੀ ਗੰਭੀਰਤਾ ਨਾਲ ਜਾਂਚ ਕਰ ਮੁਲਜ਼ਮਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।