Home » ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਇਆ ਗ੍ਰਨੇਡ ਹਮਲਾ…
Home Page News India India News

ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਇਆ ਗ੍ਰਨੇਡ ਹਮਲਾ…

Spread the news

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਸੋਮਵਾਰ ਦੀ ਅੱਧੀ ਰਾਤ ਗ੍ਰਨੇਡ ਹਮਲਾ ਹੋ ਗਿਆ। ਇਹ ਘਟਨਾ ਰਾਤ ਕਰੀਬ ਇਕ ਡੇਢ ਵਜੇ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਦੱਸਿਆ ਉਹ ਰਾਤ ਘਰ ਸੁੱਤੇ ਪਏ ਸਨ ਤਾਂ ਘਰ ਦੇ ਬਾਹਰ ਧਮਾਕੇ ਦੀ ਆਵਾਜ਼ ਆਈ ਤਾਂ ਉਨ੍ਹਾਂ ਸਮਝਿਆ ਕਿ ਬਿਜਲੀ ਦੇ ਟਰਾਂਸਫਾਰਮਰ ਧਮਾਕਾ ਹੈ।ਧਮਾਕੇ ਦੀ ਆਵਾਜ਼ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ। ਘਰ ਵਿਚ ਮੌਜੂਦ ਗੰਨਮੈਨਾਂ ਤੇ ਲੋਕਾਂ ਨੇ ਉਨ੍ਹਾਂ ਜਗਾਇਆ ਤੇ ਦੱਸਿਆ ਘਰ ਦੇ ਬਾਹਰ ਗ੍ਰਨੇਡ ਹਮਲਾ ਹੋਇਆ ਹੈ। ਕਾਲੀਆ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਗੰਨਮੈਨ ਨੂੰ ਆਪਣੇ ਘਰ ਦੇ ਨੇੜੇ ਥਾਣਾ ਡਵੀਜ਼ਨ ਨੰਬਰ ਤਿੰਨ ਵਿਖੇ ਭੇਜਿਆ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਵੀ ਫੋਨ ਕਰਕੇ ਸੂਚਨਾ ਦਿੱਤੀ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ਉਤੇ ਪੁੱਜ ਗਈਆਂ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਦਿਨ ਚੜ੍ਹਦੇ ਸਾਰ ਹੀ ਪੁਲਿਸ ਦੀਆਂ ਫੋਰੈਂਸਿਕ ਟੀਮਾਂ ਵੀ ਪੁੱਜ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਾਲੀਆ ਦੇ ਘਰ ਲੱਗੇ ਸੀਸੀਟੀਵੀ ਤੇ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਗ੍ਰਨੇਡ ਹਮਲਾ ਕਰਨ ਵਾਲੇ ਸ਼ੱਕੀ ਈ ਰਿਕਸ਼ਾ ਵਿਚ ਸਵਾਰ ਹੋ ਕੇ ਆਏ ਸਨ।