ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ‘ਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਨਿਮੋਨੀਆ ਦੀ ਸ਼ਿਕਾਇਤ ਕਾਰਨ ਉਹ ਹਾਲ ਹੀ ‘ਚ ਹਸਪਤਾਲ ‘ਚ ਦਾਖ਼ਲ ਹੋਏ ਸਨ। ਉਹ 88 ਸਾਲਾਂ ਦੇ ਸਨ ਅਤੇ ਇਸ ਸਾਲ ਡਬਲ ਨਿਮੋਨੀਆ ਤੋਂ ਪੀੜਤ ਹੋਣ ਤੋਂ ਬਾਅਦ 38 ਦਿਨਾਂ ਲਈ ਦਾਖਲ ਸਨ।ਦੁਨੀਆ ਭਰ ਦੇ ਨੇਤਾਵਾਂ ਨੇ ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਪੋਪ ਦਾ ਭਾਰਤੀਆਂ ਪ੍ਰਤੀ ਵਿਸ਼ੇਸ਼ ਪਿਆਰ ਸੀ। ਇਸ ਦੌਰਾਨ ਪੋਪ ਦੇ ਦੇਹਾਂਤ ‘ਤੇ ਭਾਰਤ ਵਿੱਚ ਤਿੰਨ ਦਿਨਾਂ ਦਾ ਸਰਕਾਰੀ ਸੋਗ ਐਲਾਨਿਆ ਗਿਆ ਹੈ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਗ੍ਰਹਿ ਮੰਤਰਾਲੇ ਨੇ ਪੋਪ ਫਰਾਂਸਿਸ ਦੇ ਦੇਹਾਂਤ ਦੇ ਸਨਮਾਨ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਪੋਪ ਫਰਾਂਸਿਸ ਦੇ ਸਨਮਾਨ ਵਜੋਂ ਭਾਰਤ ਭਰ ਵਿੱਚ ਤਿੰਨ ਦਿਨਾਂ ਦਾ ਸਰਕਾਰੀ ਸੋਗ ਮਨਾਇਆ ਜਾਵੇਗਾ। ਮੰਗਲਵਾਰ, 22 ਅਪ੍ਰੈਲ 2025 ਅਤੇ ਬੁੱਧਵਾਰ 23 ਅਪ੍ਰੈਲ, 2025 ਨੂੰ ਦੋ ਦਿਨਾਂ ਦਾ ਰਾਸ਼ਟਰੀ ਸੋਗ ਹੋਵੇਗਾ। ਇਸ ਤੋਂ ਇਲਾਵਾ ਅੰਤਿਮ ਸਸਕਾਰ ਵਾਲੇ ਦਿਨ ਇੱਕ ਦਿਨ ਦਾ ਰਾਸ਼ਟਰੀ ਸੋਗ ਹੋਵੇਗਾ। ਸਰਕਾਰੀ ਸੋਗ ਦੀ ਮਿਆਦ ਦੌਰਾਨ, ਭਾਰਤ ਭਰ ਦੀਆਂ ਉਨ੍ਹਾਂ ਸਾਰੀਆਂ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।
ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਭਾਰਤ ‘ਚ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ…

Add Comment