Home » ਯੂਕੇ ਰਹਿੰਦੀ ਪਤਨੀ ਕੋਲ ਗਏ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ…
Home Page News India India News World World News

ਯੂਕੇ ਰਹਿੰਦੀ ਪਤਨੀ ਕੋਲ ਗਏ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ…

Spread the news

ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਸੰਤੋਖਪੁਰਾ ਦੇ ਇੱਕ ਨੌਜਵਾਨ ਦੀ ਯੂਕੇ ’ਚ ਭੇਤਭਰੇ ਹਾਲਾਤ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ 6 ਕੁ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਕੁੱਝ ਸਮਾਂ ਪਹਿਲਾਂ ਆਪਣੀ ਪਤਨੀ ਕੋਲ ਯੂਕੇ ਗਿਆ ਸੀ।ਘਟਨਾ ਸਬੰਧੀ ਮ੍ਰਿਤਕ ਹਰਮਨਪ੍ਰੀਤ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਵਾਸੀ ਸੰਤੋਖਪੁਰਾ ਨੇ ਦੱਸਿਆ ਕਿ ਹਰਮਨਪ੍ਰੀਤ ਸਿੰਘ ਦੀ ਪਤਨੀ ਯੂਕੇ ਵਿਚ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਉਸਦਾ ਪੁੱਤਰ ਆਪਣੀ ਪਤਨੀ ਕੋਲ ਚਲਾ ਗਿਆ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਨੂੰਹ ਨੇ ਫ਼ੋਨ ਕਰ ਕੇ ਦੱਸਿਆ ਕਿ ਜਦੋਂ ਉਹ ਡਿਊਟੀ ਤੋਂ ਵਾਪਸ ਪਰਤੀ ਤਾਂ ਹਰਮਨਪ੍ਰੀਤ ਸਿੰਘ ਘਰ ਵਿਚ ਹੀ ਮ੍ਰਿਤਕ ਮਿਲਿਆ।ਹਰਮਨਪ੍ਰੀਤ ਦੀ ਮੌਤ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ, ਜਿਸ ਸਬੰਧੀ ਉਨ੍ਹਾਂ ਵੱਲੋਂ ਸਬੰਧਤ ਥਾਣੇ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਭੁਪਿੰਦਰ ਸਿੰਘ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਥੋਂ ਦੀ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਜਾਵੇ ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ