ਆਕਲੈਂਡ (ਬਲਜਿੰਦਰ ਸਿੰਘ) ਪਿਛਲੇ ਦਿਨੀਂ ਸੈਂਟਰਲ ਆਕਲੈਂਡ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਸਬੰਧੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਨੇ ਕਿਹਾ ਕਿ 27 ਅਪ੍ਰੈਲ ਨੂੰ ਤੜਕੇ 4 ਵਜੇ ਤਫੋਰਟ ਸਟ੍ਰੀਟ ‘ਤੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਜਾਂਚ ਜਾਰੀ ਸੀ।
ਅੱਜ ਸਵੇਰੇ, ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਐਵੋਨਡੇਲ ਦੇ ਇੱਕ ਪਤੇ ‘ਤੇ ਇੱਕ ਸਰਚ ਵਾਰੰਟ ਲਾਗੂ ਕੀਤਾ ਜਿੱਥੇ ਮੌਕੇ ‘ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ 28 ਸਾਲਾ ਵਿਅਕਤੀ ‘ਤੇ ਹਥਿਆਰ ਪੇਸ਼ ਕਰਨ, ਹਥਿਆਰ ਗੈਰ-ਕਾਨੂੰਨੀ ਤੌਰ ‘ਤੇ ਰੱਖਣ ਅਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦੇ ਦੋਸ਼ ਲਗਾਏ ਗਏ ਹਨ।
ਪਿਛਲੇ ਦਿਨੀ ਆਕਲੈਂਡ ‘ਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ…..

Add Comment