Home » ਪੰਜਾਬੀ ਯੂਨਵਰਸਿਟੀ ਪਟਿਆਲਾ ਨੇ ਰੱਦ ਕੀਤੀਆਂ ਪ੍ਰੀਖਿਆਵਾਂ, ਨਵੀਆਂ ਮਿਤੀਆਂ ਬਾਰੇ ਬਾਅਦ ‘ਚ ਕੀਤਾ ਜਾਵੇਗਾ ਸੂਚਿਤ…
Home Page News India India News

ਪੰਜਾਬੀ ਯੂਨਵਰਸਿਟੀ ਪਟਿਆਲਾ ਨੇ ਰੱਦ ਕੀਤੀਆਂ ਪ੍ਰੀਖਿਆਵਾਂ, ਨਵੀਆਂ ਮਿਤੀਆਂ ਬਾਰੇ ਬਾਅਦ ‘ਚ ਕੀਤਾ ਜਾਵੇਗਾ ਸੂਚਿਤ…

Spread the news

ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 9 ਅਤੇ 10 ਮਈ ਨੂੰ ਹੋਣ ਵਾਲੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਯੂਨੀਵਰਸਿਟੀ ਵੱਲੋਂ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮਿਤੀ 9 ਅਤੇ 10 ਮਈ 2025 ਨੂੰ ਹੋਣ ਵਾਲੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧੀ ਨਵੀਆਂ ਮਿਤੀਆਂ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।