ਆਕਲੈਂਡ (ਬਲਜਿੰਦਰ ਸਿੰਘ) ਨੈਲਸਨ ਸਾਊਥ ਵਿੱਚ ਇੱਕ ਘਰ ਨੂੰ ਸ਼ੱਕੀ ਹਲਾਤਾਂ ਵਿੱਚ ਲੱਗੀ ਅੱਗ ਦੇ ਮਾਮਲੇ ਵਿੱਚ ਪੁਲਿਸ ਵੱਲੋ ਜਾਂਚ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।
ਡਿਟੈਕਟਿਵ ਸਾਰਜੈਂਟ ਇਆਨ ਲੈਂਗਰਿਜ ਨੇ ਕਿਹਾ ਕਿ ਬੁੱਧਵਾਰ ਰਾਤ ਨੂੰ ਲੱਗੀ ਅੱਗ ਤੋਂ ਬਾਅਦ ਕੋਨੀਨੀ ਸਟਰੀਟ ਵਿੱਚ ਇੱਕ ਸੀਨ ਗਾਰਡ ਨੂੰ ਤਾਇਨਾਤ ਕੀਤਾ ਗਿਆ ਸੀ।
ਸੇਂਟ ਜੌਨ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਐਂਬੂਲੈਂਸ ਰਾਹੀਂ ਨੈਲਸਨ ਹਸਪਤਾਲ ਲਿਜਾਇਆ ਗਿਆ।
ਨੈਲਸਨ ‘ਚ ਇੱਕ ਘਰ ਨੂੰ ਲੱਗੀ ਅੱਗ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਜਾਰੀ…












