Home » ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਦਾ ਅਧਿਕਾਰ ਕੀਤਾ ਗਿਆ ਰੱਦ
Home Page News World World News

ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਦਾ ਅਧਿਕਾਰ ਕੀਤਾ ਗਿਆ ਰੱਦ

Spread the news

ਅਮਰੀਕੀ ਡਿਪਾਰਟਮੈਂਟ ਆਫ ਹੋਮਲੈਂਡ ਸਕਿਉਰਿਟੀ (DHS) ਵੱਲੋਂ ਹਾਰਵਰਡ ਯੂਨੀਵਰਸਿਟੀ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਦਾ ਅਧਿਕਾਰ ਰੱਦ ਕਰ ਦਿੱਤਾ ਗਿਆ ਹੈ। ਇਸ ਨਾਲ ਮੌਜੂਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਾਂ ਤਾਂ ਦੂਜੀਆਂ ਸੰਸਥਾਵਾਂ ਵਿੱਚ ਟਰਾਂਸਫਰ ਕਰਨਾ ਪਵੇਗਾ ਜਾਂ ਅਮਰੀਕਾ ਵਿੱਚ ਉਨ੍ਹਾਂ ਦੀ ਕਾਨੂੰਨੀ ਸਥਿਤੀ ਖਤਮ ਹੋ ਜਾਵੇਗੀ। DHS ਦੀ ਸਕੱਤਰ ਕ੍ਰਿਸਟੀ ਨੋਏਮ ਨੇ ਕਿਹਾ ਕਿ ਇਹ ਕਾਰਵਾਈ ਹਾਰਵਰਡ ਯੂਨੀਵਰਸਿਟੀ ਵੱਲੋਂ ਮੰਗਾਂ ਦੀ ਪਾਲਣਾ ਨਾ ਕਰਨ, ਜਿਵੇਂ ਕਿ ਰਿਕਾਰਡ ਪ੍ਰਦਾਨ ਕਰਨਾ, ਕੈਂਪਸ ਵਿੱਚ ਫਲਸਤੀਨ ਸਮਰੱਥਕਾਂ ਵੱਲੋਂ ਹਿੰਸਾ ਅਤੇ ਯਹੂਦੀ-ਵਿਰੋਧੀ ਵਿਵਹਾਰ, ਅਤੇ ਚੀਨੀ ਕਮਿਊਨਿਸਟ ਪਾਰਟੀ ਨਾਲ ਸਬੰਧਾਂ ਦੇ ਦੋਸ਼ਾਂ ਦਾ ਜਵਾਬ ਨਾ ਦੇਣ ਦੇ ਜਵਾਬ ਵਜੋਂ ਕੀਤੀ ਗਈ। ਹਾਰਵਰਡ ਯੂਨੀਵਰਸਿਟੀ ਨੇ ਇਸ ਕਦਮ ਨੂੰ “ਗੈਰ-ਕਾਨੂੰਨੀ” ਕਰਾਰ ਦਿੱਤਾ ਅਤੇ 140 ਤੋਂ ਵੱਧ ਦੇਸ਼ਾਂ ਦੇ ਆਪਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਯੋਗਦਾਨ ਨੂੰ ਵੀ ਉਜਾਗਰ ਕੀਤਾ ਹੈ। ਇਹ ਕਾਰਵਾਈ ਦੂਜੀਆਂ ਯੂਨੀਵਰਸਿਟੀਆਂ, ਜਿਵੇਂ ਕਿ ਕੋਲੰਬੀਆ ਯੂਨੀਵਰਸਿਟੀ, ਲਈ ਚੇਤਾਵਨੀ ਮੰਨੀ ਜਾ ਰਹੀ ਹੈ, ਜਿਥੇ ਨੋਏਮ ਨੇ ਇਸੇ ਤਰ੍ਹਾਂ ਦੀ ਸਮਾਨ ਕਾਰਵਾਈ ਕਰਨ ਦੀ ਗੱਲ ਕਹੀ ਹੈ।