ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੁਆਰਾ ਆਪਣੇ ਪੁੱਤਰ ਦੀ ਬਰਸੀ ਦੇ ਦੋ ਦਿਨ ਪਹਿਲਾਂ ਹੀ 2027 ‘ਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਅੱਜ ਮਾਨਸਾ ਵਿੱਚ ਕਾਂਗਰਸ ਦੁਆਰਾ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਚੋਣ ਲੜਨਗੇ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਆਪਣੇ ਪੁੱਤਰ ਦਾ ਇਨਸਾਫ਼ ਨਹੀਂ ਮਿਲਿਆ।ਮਾਨਸਾ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੁਆਰਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਵੱਡੀ ਜ਼ਰੂਰਤ ਹੈ ਕਿਉਂਕਿ ਪੰਜਾਬ ਅਤੇ ਦੇਸ਼ਭਰ ਵਿੱਚ ਦਿਨ ਦਿਹਾੜੇ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਵੀ ਦਿਨ ਦਿਹਾੜੇ ਮਾਨਸਾ ’ਚ ਕਤਲ ਕਰ ਦਿੱਤਾ ਗਿਆ ਸੀ ਪਰ ਸਾਜਿਸ਼ਕਰਤਾ ਕੁੱਝ ਲੋਕ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਨੇ ਪਿਛਲੇ ਲੰਬੇ ਸਮੇਂ ਤੋਂ ਵਿਗੜੀ ਅਮਨ ਕਾਨੂੰਨ ਦੀ ਵਿਵਸਥਾ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ ਕਾਨੂੰਨੀ ਦੀ ਵਿਵਸਥਾ ਪੁਰ੍ਹੀ ਤਰ੍ਹਾਂ ਵਿਗੜ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਇਸ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਉਠਾ ਰਹੇ। ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ, ਜਦਕਿ ਉਨ੍ਹਾਂ ਦੇ ਪੁੱਤਰ ਦੀ ਤੀਸਰੀ ਬਰਸੀ ਵੀ ਆ ਚੁੱਕੀ ਹੈ।
ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ ਪਿਤਾ ਬਲਕੌਰ ਸਿੰਘ ਦਾ ਵੱਡਾ ਐਲਾਨ, 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਆਖੀ ਇਹ ਗੱਲ…

Add Comment