Home » ਐਡਵੋਕੇਟ ਧਾਮੀ ਦੀ ਅਗਵਾਈ ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ…
Home Page News India India News

ਐਡਵੋਕੇਟ ਧਾਮੀ ਦੀ ਅਗਵਾਈ ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ…

Spread the news

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਹਾਜ਼ਰ ਸਨ।
ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।