Home » ਬੇਅ ਆਫ਼ ਪਲੈਂਟੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ,ਤਿੰਨ ਗੰਭੀਰ ਜ਼ਖ਼ਮੀ…
Home Page News • New Zealand Local News • NewZealand

ਬੇਅ ਆਫ਼ ਪਲੈਂਟੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ,ਤਿੰਨ ਗੰਭੀਰ ਜ਼ਖ਼ਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਈਸਟਰਨ ਬੇਅ ਆਫ਼ ਪਲੈਂਟੀ ਦੇ ਪੋਰੋਪੋਰੋ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਬਟਲਰ ਰੋਡ ਨੇੜੇ ਸਟੇਸ਼ਨ ਰੋਡ ‘ਤੇ ਰਾਤ 10 ਵਜੇ ਦੇ ਕਰੀਬ ਇੱਕ ਵਾਹਨ ਦੇ ਹਾਦਸੇ ਲਈ ਬੁਲਾਇਆ ਗਿਆ ਸੀ ਜਿੱਥੇ ਇੱਕ ਵਿਅਕਤੀ ਨੂੰ ਘਟਨਾ ਸਥਾਨ ‘ਤੇ ਮ੍ਰਿਤਕ ਪਾਇਆ ਗਿਆ ਅਤੇ ਤਿੰਨ ਹੋਰਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।ਹਾਦਸੇ ਤੋਂ ਬਾਅਦ ਸੜਕ ਨੂੰ ਆਵਾਜਾਈ ਲਈ ਬੰਦ ਕਰ ਦਿੱਤੀ ਗਿਆ ਸੀ ਜਿਸ ਨੂੰ ਦੁਬਾਰਾ ਸਵੇਰੇ 4 ਵਜੇ ਤੋ ਬਾਅਦ ਖੋਲ੍ਹਿਆ ਗਿਆ।ਹਾਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਕਿਹਾ ਕਿ ਤਿੰਨ ਐਂਬੂਲੈਂਸਾਂ ਅਤੇ ਤਿੰਨ ਹੈਲੀਕਾਪਟਰ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
ਦੋ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਟੌਰੰਗਾ ਹਸਪਤਾਲ ਲਿਜਾਇਆ ਗਿਆ ਅਤੇ ਇੱਕ ਨੂੰ ਵਾਈਕਾਟੋ ਹਸਪਤਾਲ ਲਿਜਾਇਆ ਗਿਆ।