Home » ਰੋਟੋਰੂਆ ‘ਚ ਮੋਟਰਸਾਈਕਲ ਦੀ ਟੱਕਰ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਹੋਇਆ ਜ਼ਖਮੀ…
Home Page News New Zealand Local News NewZealand

ਰੋਟੋਰੂਆ ‘ਚ ਮੋਟਰਸਾਈਕਲ ਦੀ ਟੱਕਰ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਹੋਇਆ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਰੋਟੋਰੂਆ ‘ਚ ਬੀਤੇ ਕੱਲ੍ਹ ਇੱਕ ਮੋਟਰਸਾਈਕਲ ਸਵਾਰ ਦੀ ਟੱਕਰ ਲੱਗਣ ਤੋਂ ਬਾਅਦ ਇੱਕ ਪੈਦਲ ਯਾਤਰੀ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਤੋ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ।ਪੁਲਿਸ ਨੂੰ ਘਟਨਾ ਦੀ ਸੂਚਨਾ ਦੁਪਹਿਰ 2.15 ਵਜੇ ਦੇ ਕਰੀਬ ਮਿਲੀ ਸੀ।
ਸੇਂਟ ਜੌਨ ਨੇ ਕਿਹਾ ਕਿ ਦੋ ਐਂਬੂਲੈਂਸਾਂ, ਇੱਕ ਰੈਪਿਡ ਰਿਸਪਾਂਸ ਯੂਨਿਟ ਅਤੇ ਇੱਕ ਹੈਲੀਕਾਪਟਰ ਨੇ ਘਟਨਾ ਸਥਾਨ ਤੇ ਭੇਜੇ ਗਏ।ਪੀੜਤ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਵਾਈਕਾਟੋ ਹਸਪਤਾਲ ਲਿਜਾਇਆ ਗਿਆ।