ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਟਾ ਵਾਸੀ ਵਾਲੀਵਾਲ ਖਿਡਾਰੀ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਤਕਰਾਰ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਗਈ। ਮੌਕੇ ’ਤੇ ਪੁੱਜੀ ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਆਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਵਿਵੇਕਬੀਰ ਸਿੰਘ (16) ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਠੱਟਾ ਜੋ ਗਿਆਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਦਾ ਪਿੰਡ ਦੇ ਹੀ ਕਿਸੇ ਨੌਜਵਾਨ ਨਾਲ ਝਗੜਾ ਹੋਇਆ ਸੀ। ਜਿਸਦੀ ਰੰਜਿਸ਼ ਤਹਿਤ ਉਸ ਉੱਪਰ ਉਸ ਵੇਲੇ ਹਮਲਾ ਕਰ ਦਿੱਤਾ, ਜਦੋਂ ਕਿਸੇ ਕੰਮ ਲਈ ਸਰਹਾਲੀ ਦੀ ਅਨਾਜ ਮੰਡੀ ਕੋਲ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਵੇਕਬੀਰ ਸਿੰਘ ਵਾਲੀਵਾਲ ਦਾ ਖਿਡਾਰੀ ਸੀ। ਜ਼ਖ਼ਮੀ ਹਾਲਤ ਵਿਚ ਉਸ ਦੇ ਚਚੇਰੇ ਭਰਾ ਅਤੇ ਹੋਰਾਂ ਨੇ ਉਸ ਨੂੰ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਸ਼ਾਮ ਕਰੀਬ 4 ਵਜੇ ਵਾਪਰੀ ਉਕਤ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਰਹਾਲੀ ਦੇ ਮੁਖੀ ਬਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿਸਦਾ ਬੁੱਧਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਮ੍ਰਿਤਕ ਵਿਵੇਕਬੀਰ ਸਿੰਘ ਸੰਧੂ ਦੀ ਮਾਤਾ ਸਰਹਾਲੀ ਦੇ ਨਿੱਜੀ ਸਕੂਲ ਵਿਚ ਪ੍ਰਿੰਸੀਪਲ ਹੈ। ਜਦੋਂਕਿ ਉਸਦਾ ਵੱਡਾ ਭਰਾ ਕੈਨੇਡਾ ’ਚ ਰਹਿ ਰਿਹਾ ਹੈ।
ਤਰਨਤਾਰਨ ਦੇ ਇੱਕ ਪਿੰਡ ’ਚ ਨੌਜਵਾਨ ਖਿਡਾਰੀ ਦਾ ਕ/ਤਲ…
10 months ago
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,650
- India5,067
- India Entertainment129
- India News3,252
- India Sports227
- KHABAR TE NAZAR3
- LIFE66
- Movies48
- Music84
- New Zealand Local News2,920
- NewZealand3,239
- Punjabi Articules7
- Religion1,105
- Sports216
- Sports214
- Technology32
- Travel55
- Uncategorized56
- World2,321
- World News1,939
- World Sports206












