Home » ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ…
Home Page News India India News

ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ…

Spread the news


ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ ਵਿੱਚ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਆਸ਼ੂ ਅਨੁਸਾਰ ਉਨ੍ਹਾਂ ਨੇ ਆਪਣਾ ਆਹੁਦਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤਾ ਹੈ।ਜ਼ਿਕਰਯੋਗ ਹੈ ਕਿ ਆਸ਼ੂ ਦੀ ਚੋਣ ਮੁਹਿੰਮ ਤੋਂ ਪ੍ਰਧਾਨ ਅਮਿਰੰਦਰ ਸਿੰਘ ਰਾਜਾ ਵੜਿੰਗ,ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ,ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਈ ਆਗੂ ਦੂਰ ਰਹੇ ਸਨ। ਜਿਸ ਕਰਕੇ ਕਾਂਗਰਸ ਪਾਰਟੀ ਵਿਚਲੀ ਫੁੱਟ ਪਹਿਲਾਂ ਹੀ ਜੱਗ ਜ਼ਾਹਿਰ ਹੋ ਗਈ ਸੀ।