Home » ਦੱਖਣੀ ਆਕਲੈਂਡ ਦੇ ਪਾਪਾਕੁਰਾ ‘ਚ ਇੱਕ ਘਰ ਨੂੰ ਲੱਗੀ ਅੱ+ਗ..
Home Page News • New Zealand Local News • NewZealand

ਦੱਖਣੀ ਆਕਲੈਂਡ ਦੇ ਪਾਪਾਕੁਰਾ ‘ਚ ਇੱਕ ਘਰ ਨੂੰ ਲੱਗੀ ਅੱ+ਗ..

Spread the news


ਆਕਲੈਂਡ(ਬਲਜਿੰਦਰ ਰੰਧਾਵਾ)ਬੀਤੀ ਰਾਤ ਆਕਲੈਂਡ ਦੇ ਪਾਪਾਕੁਰਾ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਤੋਂ ਬਾਅਦ, ਇੱਕ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਝੁਲ਼ਸ ਜਾਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਅਤੇ ਦੋ ਹੋਰਾਂ ਨੂੰ ਮਾਮੂਲੀ ਜ਼ਖ਼ਮੀ ਹੋਣ ਦਾ ਮੌਕੇ ‘ਤੇ ਇਲਾਜ ਕੀਤਾ ਗਿਆ।
ਐਮਰਜੈਂਸੀ ਸੇਵਾਵਾਂ ਨੂੰ ਰਾਤ 3 ਵਜੇ ਦੇ ਕਰੀਬ ਡਕਵਰਥ ਰੋਡ ‘ਤੇ ਸਥਿਤ ਇੱਕ ਜਾਇਦਾਦ ਨੂੰ ਅੱਗ ਲੱਗੀ ਜਾਣ ਦੀ ਸੂਚਨਾ ਮਿਲੀ ਸੀ। ਐਮਰਜੈਂਸੀ ਸੇਵਾਵਾਂ ਐਮਰਜੈਂਸੀ ਸੇਵਾਵਾਂ ਵੱਲੋਂ ਮੌਕੇ ‘ਤੇ ਪਹੁੰਚ ਘਰ ਅੰਦਰ ਫਸੇ ਤਿੰਨ ਲੋਕਾਂ ਨੂੰ ਬਾਹਰ ਕੱਢਿਆ ਗਿਆ।
ਇੱਕ ਮਰੀਜ਼ ਨੂੰ ਗੰਭੀਰ ਰੂਪ ਵਿੱਚ ਸੜਨ ਕਾਰਨ ਮਿਡਲਮੋਰ ਹਸਪਤਾਲ ਲਿਜਾਇਆ ਗਿਆ, ਦੋ ਹੋਰਾਂ ਦਾ ਮੌਕੇ ‘ਤੇ ਇਲਾਜ ਕੀਤਾ ਗਿਆ।ਪੁਲਿਸ ਫਾਇਰ ਐਂਡ ਐਮਰਜੈਂਸੀ ਨਾਲ ਮਿਲ ਕੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।