ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵਿਚ ਅੱਜ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਮੁੜ ਪ੍ਰਧਾਨ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੂੰ ਮੁੜ ਜਨਰਲ ਸਕੱਤਰ ਚੁਣਿਆ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਵਿਚ ਕਾਨਫਰੰਸ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਡਾਇਰੈਕਟਰ ਗੁਰਦੁਆਰਾ ਚੋਣਾਂ ਦੀ ਟੀਮ ਦੀ ਨਿਗਰਾਨੀ ਹੇਠ ਹੋਈ ਚੋਣ ਵਿਚ ਸਰਦਾਰ ਹਰਵਿੰਦਰ ਸਿੰਘ ਕੇ ਪੀ ਨੂੰ ਮੀਤ ਪ੍ਰਧਾਨ, ਸਰਦਾਰ ਆਤਮਾ ਸਿੰਘ ਲੁਬਾਣਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸਰਦਾਰ ਜਸਮੇਨ ਸਿੰਘ ਨੋਨੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਕਾਰਜਕਾਰਨੀ ਕਮੇਟੀ ਵਿਚ ਅਮਰਜੀਤ ਸਿੰਘ ਪਿੰਕੀ, ਅਮਰਜੀਤ ਸਿੰਘ ਪੱਪੂ, ਬੀਬੀ ਰਣਜੀਤ ਕੌਰ, ਸਰਬਜੀਤ ਸਿੰਘ ਵਿਰਕ, ਬਲਬੀਰ ਸਿੰਘ ਵਿਵੇਕ ਵਿਹਾਰ, ਜਸਬੀਰ ਸਿੰਘ ਜੱਸੀ, ਗੁਰਮੀਤ ਸਿੰਘ ਭਾਟੀਆ, ਸੁਰਜੀਤ ਸਿੰਘ ਜੀਤੀ, ਰਮਿੰਦਰ ਸਿੰਘ ਸਵੀਟਾ ਅਤੇ ਭੁਪਿੰਦਰ ਸਿੰਘ ਭੁੱਲਰ ਨੂੰ ਚੁਣਿਆ ਗਿਆ। ਇਸ ਮੌਕੇ ਗਿਆਨੀ ਦਿਲਬਾਗ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਰਕਾਬਗੰਜ ਸਾਹਿਬ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਤਖਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਲਿਆ ਅਤੇ ਨਵੀਂ ਚੁਣੀ ਟੀਮ ਨੂੰ ਗਿਆਨੀ ਬਲਦੇਵ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਮੁੜ ਚੁਣੇ ਜਾਣ ’ਤੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਸਮੇਤ ਸਮੁੱਚੇ ਅਹੁਦੇਦਾਰਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰਾਂ ਤੇ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਹਰਮੀਤ ਸਿੰਘ ਕਾਲਕਾ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਅਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ…
June 25, 2025
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












