ਬੁੱਧੀਜੀਵੀ ਤੇ ਰੋਸ਼ਨਾਲਿਸਟ ਲਹਿਰ ਲਈ ਸਮਰਪਿਤ ਸ਼ਖ਼ਸੀਅਤ ਡਾ. ਬਲਜਿੰਦਰ ਸੇਖੋਂ ਦਾ ਦੇਹਾਂਤ ਹੋ ਗਿਆ। ਕੈਨੇਡਾ ਨਿਵਾਸੀ ਡਾਕਟਰ ਸੇਖੋਂ ਦਾ ਦੇਹਾਂਤ ਪੰਜਾਬ ਦੇ ਸ਼ਹਿਰ ਬਠਿੰਡਾ ਵਿਖੇ ਹੋਇਆ।ਜਾਣਕਾਰੀ ਦਿੰਦਿਆਂ ਬਲਵਿੰਦਰ ਬਰਨਾਲਾ ਨੇ ਦੱਸਿਆ ਕਿ ਡਾਕਟਰ ਸੇਖੋਂ ਇੱਕ ਸੁਲਝੇ ਬੁੱਧੀਜੀਵੀ ਤੇ ਰੋਸ਼ਨਾਲਿਸਟ ਲਹਿਰ ਲਈ ਸਮਰਪਿਤ ਸ਼ਖ਼ਸੀਅਤ ਸਨ। ਉਹ ਕੀਟ ਵਿਗਿਆਨ ਦੇ ਪ੍ਰੋਫੈਸਰ ਸਨ। ਉਹਨਾਂ ਖੇਤੀ ਯੂਨੀਵਰਸਿਟੀ ਲੁਧਿਆਣਾ ਅਤੇ ਬਠਿੰਡਾ ਵਿਖੇ ਪੜ੍ਹਾਇਆ। ਉਹ ਕੁਝ ਸਾਲਾਂ ਤੋਂ ਕੈਨੇਡਾ ਰਹਿ ਰਹੇ ਸਨ। ਇੱਥੋਂ ਦੀਆਂ ਸਮਾਜਿਕ ਸੰਸਥਾਵਾਂ ਵਿੱਚ ਬਹੁਤ ਸਰਗਰਮੀ ਨਾਲ ਵਿਚਰ ਰਹੇ ਸਨ। ਕੈਨੇਡਾ ਵਿੱਚ ਤਰਕਸ਼ੀਲ ਸੁਸਾਇਟੀ ਦੀ ਮਜ਼ਬੂਤੀ ਲਈ ਉਹਨਾਂ ਦਾ ਅਹਿਮ ਯੋਗਦਾਨ ਰਿਹਾ। ਭਾਰਤ ਫੇਰੀ ਦੌਰਾਨ ਉਹਨਾਂ ਦੇ ਡਿੱਗਣ ਕਾਰਨ ਚੂਲਾ ਟੁੱਟ ਗਿਆ ਸੀ ਜੋ ਹੁਣ ਕਾਫ਼ੀ ਠੀਕ ਹੋ ਗਿਆ ਸੀ । ਉਨ੍ਹਾਂ ਕਿਹਾ ਕਿ ਤਰਕਸ਼ੀਲ ਸੁਸਾਇਟੀ ਕੈਨੇਡਾ ਲਈ ਇਹ ਨਾ ਪੂਰਾ ਹੋਣ ਵਾਲ਼ਾ ਘਾਟਾ ਹੈ।
ਕੈਨੇਡਾ ਦੇ ਪੰਜਾਬੀ ਮੀਡੀਆ ਸ਼ਖ਼ਸੀਅਤ ਡਾਕਟਰ ਬਲਜਿੰਦਰ ਸਿੰਘ ਸੇਖੋਂ ਦਾ ਦੇਹਾਂਤ…












