ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਐਤਵਾਰ ਰਾਤ ਨੂੰ ਆਕਲੈਂਡ ਦੇ ਓਟਾਹੁਹੂ ਵਿੱਚ ਇੱਕ ਲਾਜ ਵਿੱਚ ਵਾਪਰੀ ਘਟਨਾ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਦੇ ਮਾਮਲੇ ਸਬੰਧੀ ਪੁਲਿਸ ਨੇ ਇੱਕ ਵਿਅਕਤੀ ‘ਤੇ ਕ ਤ ਲ ਦੇ ਦੋਸ਼ ਲਗਾਏ ਗਏ ਹਨ।
ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀਆਂ ਰਿਪੋਰਟਾਂ ਤੋਂ ਬਾਅਦ ਰਾਤ 8.30 ਵਜੇ ਦੇ ਕਰੀਬ ਬੀਟੀ ਸਟ੍ਰੀਟ ਅਤੇ ਗ੍ਰੇਟ ਸਾਊਥ ਰੋਡ ਦੇ ਕੋਨੇ ‘ਤੇ ਬੀਟੀ ਲਾਜ ਅਕੋਮੋਡੇਸ਼ਨ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ।ਇੱਕ ਵਿਅਕਤੀ ਗੰਭੀਰ ਹਾਲਤ ਵਿੱਚ ਮਿਲਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਬਾਅਦ ਵਿੱਚ ਉਸਦੀ ਸੱਟਾਂ ਕਾਰਨ ਮੌਤ ਹੋ ਗਈ।ਇਸ ਮਾਮਲੇ ਵਿੱਚ ਪੁਲਿਸ ਨੇ ਕਿਹਾ ਕਿ ਕੱਲ੍ਹ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਇਸ 31 ਸਾਲਾ ਵਿਅਕਤੀ ‘ਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਹ ਅੱਜ ਮੈਨੂਕਾਊ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
ਆਕਲੈਂਡ ਦੇ ਓਟਾਹੁਹੂ ‘ਚ ਵਾਪਰੀ ਘਟਨਾ ਸਬੰਧੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ…












