ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਮਨਵਾਤੂ ਜ਼ਿਲ੍ਹੇ ਵਿੱਚ ਇੱਕ ਕਾਰ ਦੀ ਟੱਕਰ ਫੇਟ ਲੱਗਣ ਕਾਰਨ ਇੱਕ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਸਵੇਰੇ 8 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਫੀਲਡਿੰਗ ਗੋਲਫ ਕਲੱਬ ਨੇੜੇ ਸਟੇਟ ਹਾਈਵੇਅ 54 ‘ਤੇ ਹੋਏ ਹਾਦਸੇ ਲਈ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਐਮਰਜੈਂਸੀ ਸੇਵਾਵਾਂ ਵੱਲੋਂ ਮੌਕੇ ‘ਤੇ ਪਹੁੰਚ ਮੁੱਢਲੀ ਸਹਾਇਤਾ ਦੇਣ ਦੇ ਬਾਵਜੂਦ ਵੀ ਪੈਦਲ ਯਾਤਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਕਰੈਸ਼ ਯੂਨਿਟ ਦੀ ਟੀਮ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ।
ਸਟੇਟ ਹਾਈਵੇਅ 54 ‘ਤੇ ਵਾਹਨ ਦੀ ਫੇਟ ਵੱਜਣ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਹੋਈ ਮੌ+ਤ…












