Home » ਕੈਨੇਡਾ ”ਚ ਰੱਥ ਯਾਤਰਾ ਦੌਰਾਨ ਸ਼ਰਧਾਲੂਆਂ ”ਤੇ ਸੁੱਟੇ ਗਏ ਅੰਡੇ, ਭਾਰਤ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼…
Home Page News India World World News

ਕੈਨੇਡਾ ”ਚ ਰੱਥ ਯਾਤਰਾ ਦੌਰਾਨ ਸ਼ਰਧਾਲੂਆਂ ”ਤੇ ਸੁੱਟੇ ਗਏ ਅੰਡੇ, ਭਾਰਤ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼…

Spread the news

ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਆਯੋਜਿਤ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਅਣਪਛਾਤੇ ਲੋਕਾਂ ਵੱਲੋਂ ਸ਼ਰਧਾਲੂਆਂ ‘ਤੇ ਅੰਡੇ ਸੁੱਟੇ ਗਏ । ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼ਰਧਾਲੂ ਸੜਕਾਂ ‘ਤੇ ਭਜਨ ਗਾ ਕੇ ਰੱਥ ਯਾਤਰਾ ਵਿੱਚ ਹਿੱਸਾ ਲੈ ਰਹੇ ਸਨ। ਇਸ ਘਟਨਾ ਨੇ ਦੁਨੀਆ ਭਰ ਦੇ ਭਗਵਾਨ ਜਗਨਨਾਥ ਦੇ ਸ਼ਰਧਾਲੂਆਂ ਨੂੰ ਠੇਸ ਪਹੁੰਚਾਈ ਹੈ ਅਤੇ ਭਾਰਤ ਸਰਕਾਰ ਨੇ ਇਸ ‘ਤੇ ਕੈਨੇਡਾ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸਨੂੰ ‘ਘਿਣਾਉਣਾ ਅਤੇ ਨਿੰਦਣਯੋਗ’ ਕਾਰਾ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ, ‘ਟੋਰਾਂਟੋ ਵਿੱਚ ਆਯੋਜਿਤ ਰੱਥ ਯਾਤਰਾ ਦੌਰਾਨ, ਕੁਝ ਸ਼ਰਾਰਤੀ ਅਨਸਰਾਂ ਨੇ ਵਿਘਨ ਪਾਇਆ, ਜੋ ਕਿ ਤਿਉਹਾਰ ਦੀ ਭਾਵਨਾ ਦੇ ਵਿਰੁੱਧ ਹੈ। ਅਸੀਂ ਇਸ ਮਾਮਲੇ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਉਮੀਦ ਕਰਦੇ ਹਾਂ।’। ਦੱਸਣਯੋਗ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਕੈਨੇਡਾ ਵਿੱਚ ਭਾਰਤੀਆਂ ਖਿਲਾਫ਼ ਨਫ਼ਰਤ ਵਿੱਚ ਵੱਡਾ ਵਾਧਾ ਵੇਖਣ ਨੂੰ ਮਿਲਿਆ ਹੈ।