25 ਸਾਲਾ ਨੌਜਵਾਨ ਕਰਨਵੀਰ ਸਿੰਘ ਵੜੈਚ ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ। ਕਰਨਵੀਰ ਸਿੰਘ ਤਿੰਨ ਸਾਲ ਪਹਿਲਾਂ ਪੜ੍ਹਾਈ ਲਈ ਅਮਰੀਕਾ ਗਿਆ ਸੀ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਇੱਕ ਟਰੱਕਿੰਗ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।ਕਰਨਵੀਰ ਦੇ ਵੱਡੇ ਭਰਾ ਸਾਹਿਲ ਵੜੈਚ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਕਾਲ ’ਤੇ ਦੱਸਿਆ ਗਿਆ ਕਿ ਬੀਤੀ ਰਾਤ ਕਰਨਵੀਰ ਸਿੰਘ ਜਦੋਂ ਟਰੱਕ ਲੈ ਕੇ ਕੈਲੀਫੋਰਨੀਆ ਸੂਬੇ ਦੇ ਇੱਕ ਹਾਈਵੇ ਤੋਂ ਲੰਘ ਰਿਹਾ ਸੀ ਤਾਂ ਉਸ ਦਾ ਟਰੱਕ ਸੜਕ ਕਿਨਾਰੇ ਰੇਲਿੰਗ ਨਾਲ ਟਕਰਾ ਕੇ ਪਲਟ ਗਿਆ। ਟਰੱਕ ਨੂੰ ਤੁਰੰਤ ਅੱਗ ਲੱਗ ਗਈ, ਜਿਸ ਕਾਰਨ ਡਰਾਈਵਰ ਕੈਬਿਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ। ਕਰਨਵੀਰ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ ਅਤੇ ਉਸਦੀ ਅੱਗ ਦੇ ਵਿੱਚ ਝੁਲਸ ਜਾਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਕਰਨਵੀਰ ਨੇ ਦੋ ਦਿਨ ਪਹਿਲਾਂ ਹੀ ਆਪਣਾ 25ਵਾਂ ਜਨਮਦਿਨ ਮਨਾਇਆ ਸੀ ਅਤੇ ਆਪਣੀ ਮਿਹਨਤ ਦੇ ਪੈਸਿਆਂ ਨਾਲ ਨਵੀਂ ਕਾਰ ਖਰੀਦੀ ਸੀ। ਹਾਦਸੇ ਤੋਂ ਕੁਝ ਸਮਾਂ ਪਹਿਲਾਂ ਉਸ ਨੇ ਪਰਿਵਾਰ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ।
ਅਮਰੀਕਾ ‘ਚ ਹਾਦਸੇ ਦੌਰਾਨ ਟਰੱਕ ਨੂੰ ਅੱਗ ਲੱਗਣ ਕਾਰਨ ਸਿੱਖ ਨੌਜਵਾਨ ਦੀ ਮੌ,ਤ…












