ਆਕਲੈਂਡ(ਬਲਜਿੰਦਰ ਰੰਧਾਵਾ) ਕੱਲ੍ਹ ਸ਼ਾਮ ਕ੍ਰਾਈਸਟਚਰਚ ਵਿੱਚ ਇੱਕ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਇੱਕ ਵਿਅਕਤੀ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਇੱਕ ਔਰਤ ਨੂੰ ਗੰਭੀਰ ਸੱਟਾਂ ਲੱਗਣ ਦੀਆਂ ਰਿਪੋਰਟਾਂ ਤੋਂ ਬਾਅਦ ਸ਼ਾਮ 7.50 ਵਜੇ ਪਾਰਕਲੈਂਡਜ਼ ਦੇ ਲੈਮੋਰਨਾ ਰੋਡ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ
ਸੀ।ਪੁਲਿਸ ਨੇ ਕਿਹਾ ਕਿ ਔਰਤ ਦੀ ਮੌਕੇ ‘ਤੇ ਮੌਤ ਹੋ ਗਈ।ਪੁਲਿਸ ਨੇ ਇੱਕ 36 ਸਾਲਾ ਵਿਅਕਤੀ ਨੂੰ ਥੋੜ੍ਹੀ ਦੇਰ ਬਾਅਦ ਹਿਰਾਸਤ ਵਿੱਚ ਲੈ ਲਿਆ ਜਿਸ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਸ ਨੂੰ ਅੱਜ ਕ੍ਰਾਈਸਟਚਰਚ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਜਾਵੇਗਾ।
ਕ੍ਰਾਈਸਟਚਰਚ ਵਿੱਚ ਇੱਕ ਔਰਤ ਦਾ ਹੋਇਆ ਕਤਲ,ਪੁਲਿਸ ਨੇ 36 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ….












