Home » ਦੋ ਸਾਲ ਪਹਿਲਾਂ ਅਮਰੀਕ ਗਏ ਪੰਜਾਬੀ ਨੌਜਵਾਨ ਦੀ ਸੰਖੇਪ ਬਿਮਾਰੀ ਕਾਰਨ ਹੋਈ ਮੌ,ਤ…
Home Page News India India News World

ਦੋ ਸਾਲ ਪਹਿਲਾਂ ਅਮਰੀਕ ਗਏ ਪੰਜਾਬੀ ਨੌਜਵਾਨ ਦੀ ਸੰਖੇਪ ਬਿਮਾਰੀ ਕਾਰਨ ਹੋਈ ਮੌ,ਤ…

Spread the news


ਭੁਲੱਥ ਦੇ ਨੌਜਵਾਨ ਸੁਖਜੀਤ ਸਿੰਘ ਉਰਫ ਰੋਬੀ ਪੁੱਤਰ ਇੰਦਰਜੀਤ ਸਿੰਘ ਭਾਰਜ ਬਿੱਲੂ ਚੱਕੀ ਵਾਲੇ ਦੀ ਅਮਰੀਕਾ ਵਿੱਚ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 27 ਸਾਲਾ ਨੌਜਵਾਨ ਸੁਖਜੀਤ ਸਿੰਘ ਭਾਰਜ ਅਜੇ ਕੁਆਰਾ ਹੀ ਸੀ ਤੇ ਦੋ ਸਾਲ ਪਹਿਲਾਂ ਰੋਜੀ ਰੋਟੀ ਕਮਾਉਣ ਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਅਮਰੀਕਾ ਵਿੱਚ ਗਿਆ ਸੀ, ਜੋ ਕੁਝ ਦਿਨ ਪਹਿਲਾਂ ਬਿਮਾਰ ਹੋਣ ਕਰਕੇ ਉਸ ਦੀ ਹਾਲਤ ਗੰਭੀਰ ਹੁੰਦੀ ਗਈ ਤੇ ਅਖੀਰ ਉਹ ਮੌਤ ਦੇ ਮੂੰਹ ਵਿੱਚ ਚਲਾ ਗਿਆ। ਜ਼ਿਕਰਯੋਗ ਹੈ ਕਿ ਸੁਖਜੀਤ ਸਿੰਘ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ, ਸੁਖਜੀਤ ਸਿੰਘ ਦੇ ਦੇਹਾਂਤ ਤੇ ਕਸਬਾ ਭੁਲੱਥ ਵਿੱਚ ਸੋਗ ਦੀ ਲਹਿਰ ਫੈਲ ਗਈ।