ਪਿੰਡ ਰਾਣੀ ਮਾਜਰਾ ਦੇ ਨੌਜਵਾਨ ਗੁਰਦੀਪ ਸਿੰਘ ਦੀ ਇਟਲੀ ਵਿਚ ਭੇਤਭਰੀ ਹਾਲਤ ’ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲਬਾਗ ਸਿੰਘ ਲਾਲੀ ਨੇ ਦੱਸਿਆ ਕਿ ਉਸ ਦਾ ਭਰਾ ਗੁਰਦੀਪ ਸਿੰਘ ਪੁੱਤਰ ਦਵਿੰਦਰ ਸਿੰਘ, ਜੋਕਿ ਇਕ ਸਾਲ ਪਹਿਲਾਂ ਇਟਲੀ ਵਿਚ ਕੰਮ ਕਰਨ ਲਈ ਗਿਆ ਸੀ, ਦੀ ਬੀਤੀ ਰਾਤ ਇਟਲੀ ਦੇ ਫੌਦੀ ਇਲਾਕੇ ’ਚ ਭੇਦਭਰੀ ਹਾਲਤ ’ਚ ਮ੍ਰਿਤਕ ਦੇਹ ਮਿਲੀ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਹਮੇਸ਼ਾ ਖੁਸ਼ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਗੁਰਦੀਪ ਸਿੰਘ ਇਲਾਕੇ ਵਿਚ ਕਬੱਡੀ ਦਾ ਪ੍ਰਸਿੱਧ ਖਿਡਾਰੀ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਵ: ਗੁਰਦੀਪ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੀ ਮ੍ਰਿਤਕ ਦੇਹ ਦੇ ਪਿੰਡ ਆਉਣ ਮਗਰੋਂ ਕੀਤਾ ਜਾਵੇਗਾ। ਪਿੰਡ ਰਾਣੀ ਮਾਜਰਾ ਦੇ ਨੌਜਵਾਨ ਗੁਰਦੀਪ ਸਿੰਘ ਦੀ ਅਚਾਨਕ ਹੋਈ ਮੌਤ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਪਸਰ ਗਈ ਹੈ।
ਇਟਲੀ ‘ਚ ਰਹਿ ਰਹੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਭੇਦਭਰੇ ਹਾਲਤਾਂ ਵਿੱਚ ਮੌ+ਤ…












