Home » ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਮੁਲਤਵੀ, ਬਾਦਲ ਤੇ ਸੁਮੇਧ ਸੈਣੀ ਵੀਡੀਓ ਕਾਨਫਰੰਸ ਰਾਹੀਂ ਹੋਏ ਪੇਸ਼…
Home Page News India India News

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਮੁਲਤਵੀ, ਬਾਦਲ ਤੇ ਸੁਮੇਧ ਸੈਣੀ ਵੀਡੀਓ ਕਾਨਫਰੰਸ ਰਾਹੀਂ ਹੋਏ ਪੇਸ਼…

Spread the news


2015 ਵਿੱਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਦਿਨੇਸ਼ ਕੁਮਾਰ ਵਧਵਾ ਦੀ ਅਦਾਲਤ ਵਿੱਚ ਹੋਈ । ਸੁਣਵਾਈ ਦੇ ਦੌਰਾਨ ਅਦਾਲਤ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਡੀ ਜੀ ਪੀ ਸੁਮੇਧ ਸੈਣੀ, ਆਈ ਜੀ ਪਰਮਰਾਜ ਸਿੰਘ ਉਮਰਾਨੰਗਲ , ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ,ਡੀ ਆਈ ਜੀ ਫਿਰੋਜਪੁਰ ਅਮਰ ਸਿੰਘ ਚਾਹਿਲ,ਸਾਬਕਾ ਐਸ ਐਸ ਪੀ ਸੁਖਮੰਦਰ ਸਿੰਘ ਮਾਨ ਅਦਾਲਤ ਵਿੱਚ ਵੀਡੀਓ ਕਾਨਫਰੰਸ ਦੇ ਰਾਹੀ ਪੇਸ਼ ਹੋਏ ਅਤੇ ਅਗਲੀ ਸੁਣਵਾਈ 19 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ। ਜਾਣਕਾਰੀ ਦੇ ਅਨੁਸਾਰ ਬਚਾਅ ਪੱਖ ਦੇ ਵਕੀਲ ਨੇ ਮਾਨਯੋਗ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਚਲਾਨ ਨੂੰ ਫਰੀਦਕੋਟ ਤੋ ਬਾਹਰਲੇ ਜਿਲੇ ਵਿੱਚ ਤਬਦੀਲ ਕਰਨ ਦੇ ਲਈ ਰਿਟ ਪਟੀਸ਼ਨ ਦਾਇਰ ਕੀਤੀ ਹੋਈ ਹੈ ਜਿਸ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਵਿੱਖੇ ਚੱਲ ਰਹੇ ਕੇਸ ‘ਤੇ ਰੋਕ ਲਗਾਈ ਹੈ । ਜਿਸ ‘ਤੇ ਅਦਾਲਤ ਨੇ ਧਿਆਨ ਵਿੱਚ ਰੱਖਦੇ ਹੋਏ ਅਗਲੇ ਹੁਕਮ ਤੱਕ ਤਰੀਕ ਮੁਲਤਵੀ ਕਰ ਦਿੱਤੀ ਹੈ ।