ਬਹੁਚਰਚਿਤ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸੱਤ ਮੁਲਜ਼ਮਾਂ ਦੀ ਜ਼ਮਾਨਤੀ ਅਰਜ਼ੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਮਾਨਸਾ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸੱਤ ਮੁਲਜ਼ਮਾਂ ਵੱਲੋਂ ਜ਼ਮਾਨਤ ਅਰਜ਼ੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਲਗਾਈ ਗਈ ਸੀ। ਇੰਨ੍ਹਾਂ ਮੁਲਜ਼ਮਾਂ ਵਿੱਚ ਪ੍ਰਭਦੀਪ ਸਿੰਘ ਉਰਫ਼ ਭੱਬੀ, ਜਗਤਾਰ ਸਿੰਘ, ਮਨਪ੍ਰੀਤ ਭਾਊ, ਨਸੀਬਦੀਨ , ਰਜਿੰਦਰ ਉਰਫ਼ ਜੋਕਰ, ਪਵਨ ਕੁਮਾਰ ਬਿਸ਼ਨੋਈ ਅਤੇ ਸਿਰਾਜ ਸਿੰਘ ਉਰਫ਼ ਮਿੰਟੂ ਨੇ ਹਾਈਕੋਰਟ ’ਚ ਅਰਜ਼ੀ ਲਗਾ ਕੇ ਜ਼ਮਾਨਤ ਮੰਗੀ ਸੀ। ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ ਜੀ ਵੱਲੋਂ ਇਹ ਸੁਣਵਾਈ ਕੀਤੀ ਗਈ ਹੈ। ਉਨ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ।ਇੱਥੇ ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਨੂੰ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਮਾਮਲੇ ’ਚ ਇਹ 7 ਮੁਲਜ਼ਮ ਵੀ ਨਾਮਜ਼ਦ ਹਨ। ਉਨ੍ਹਾਂ ਦੁਆਰਾ ਇਹ ਅਰਜ਼ੀ ਲਗਾਈ ਗਈ ਸੀ।
ਸਿੱਧੂ ਮੂਸੇਵਾਲੇ ਕਤਲਕਾਂਡ ਦੇ ਸੱਤ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ…
August 3, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












