Home » ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ ਵਿੱਚ ਹੋਈ ਮੌ,ਤ…
Home Page News India World

ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ ਵਿੱਚ ਹੋਈ ਮੌ,ਤ…

Spread the news


ਆਕਲੈਂਡ(ਬਲਜਿੰਦਰ ਰੰਧਾਵਾ) ਜ਼ੀਰਾ ਨੇੜਲੇ ਪਿੰਡ ਬੋਤੀਆਂ ਵਾਲਾ ਦੀ ਕੈਨੇਡਾ ਵਿਚ ਪੜ੍ਹਾਈ ਕਰ ਰਹੀ ਇਕ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦਰਦਨਾਕ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਿਤਾ ਸੈਕਟਰੀ ਸਰਤਾਜ ਸਿੰਘ ਢਿੱਲੋਂ ਨੇ ਦੱਸਿਆ ਕਿ ਉਸ ਦੀ ਬੇਟੀ ਮੇਨਬੀਰ ਕੌਰ ਮਾਰਚ 2023 ਵਿਚ ਕੈਨੇਡਾ ਦੇ ਸ਼ਹਿਰ ਬਰਮਿੰਟਨ ਵਿਚ ਪੜ੍ਹਾਈ ਕਰਨ ਵਾਸਤੇ ਗਈ ਸੀ ਅਤੇ ਹੁਣ ਪੜ੍ਹਾਈ ਖਤਮ ਹੋਣ ‘ਤੇ ਅੱਗੋਂ ਉਸਨੇ ਵਰਕ ਪਰਮਿਟ ਅਪਲਾਈ ਕਰਨਾ ਸੀ ਕਿ ਇਸ ਦੌਰਾਨ ਇਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੇਨਬੀਰ ਕੌਰ ਦੇ ਸਾਰੇ ਅੰਗ ਲੋੜਵੰਦਾਂ ਨੂੰ ਦਾਨ ਕੀਤੇ ਗਏ ਹਨ ਅਤੇ ਉਸ ਦਾ ਅੰਤਿਮ ਸੰਸਕਾਰ ਬਰਮਿੰਟਨ ਵਿਚ ਕੀਤਾ ਜਾਵੇਗਾ।