ਆਕਲੈਂਡ(ਬਲਜਿੰਦਰ ਰੰਧਾਵਾ) ਗੰਭੀਰ ਸੱਟਾਂ ਨਾਲ ਹਸਪਤਾਲ ਲਿਆਂਦੀ 2 ਮਹੀਨੇ ਦੀ ਬੱਚੀ ਦੇ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ। ਕਾਉਂਟੀਜ਼ ਮੈਨੂਕਾਊ ਸੀਆਈਬੀ ਦੇ ਕਾਰਜਕਾਰੀ ਡਿਟੈਕਟਿਵ ਇੰਸਪੈਕਟਰ ਵੇਰੋਨਿਕਾ ਮੈਕਫਰਸਨ ਨੇ ਕਿਹਾ ਕਿ ਬੱਚੀ ਨੂੰ ਰਾਤ ਮਿਡਲਮੋਰ ਹਸਪਤਾਲ ਲਿਜਾਇਆ ਗਿਆ ਅਤੇ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਪੁਲਿਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਬੱਚੀ ਕਿਵੇਂ ਜ਼ਖਮੀ ਹੋਈ।ਇਸ ਮਾਮਲੇ ਵਿੱਚ ਅਜੇ ਕੋਈ ਹੋਰ ਜਾਣਕਾਰੀ ਪੁਲਿਸ ਵੱਲੋਂ ਜਾਰੀ ਨਹੀਂ ਕੀਤੀ ਗਈ।
ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਆਂਦੀ 2 ਮਹੀਨੇ ਦੀ ਬੱਚੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਜਾਰੀ….












