ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਹੋਰਨਾਂ ਸ਼ਹੀਦਾਂ/ਸਿੰਘਾਂ ਦੀਆਂ ਮਨਾਈਆਂ ਜਾ ਰਹੀਆਂ ਸ਼ਹੀਦੀ ਸ਼ਤਾਬਦੀਆਂ ਨੂੰ ਸਮੁੱਚੀਆਂ ਸਿੱਖ ਜਥੇਬੰਦੀਆਂ ਵੱਲੋਂ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ ਤੇ ਇਨ੍ਹਾਂ ਸ਼ਤਾਬਦੀਆਂ ’ਚ ਕੇਵਲ ਖ਼ਾਲਸਾ ਪੰਥ ਹੀ ਨਹੀ ਸਗੋਂ ਜਿਨ੍ਹਾਂ ਲੋਕਾਂ ਲਈ ਗੁਰੂ ਸਾਹਿਬ ਨੇ ਕੁਰਬਾਨੀ ਦਿੱਤੀ, ਉਸ ਧਰਮ ਦੇ ਲੋਕਾਂ ਦੇ ਨਾਲ-ਨਾਲ ਸਾਰੇ ਫਿਰਕਿਆਂ ਦੇ ਲੋਕਾਂ ਨੂੰ ਹਾਜ਼ਰੀ ਭਰਨੀ ਚਾਹੀਦੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਦੌਰਾਨ ਕੀਤਾ।ਪ੍ਰਧਾਨ ਧਾਮੀ, ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕਰਨ ਪੁੱਜੇ ਸਨ, ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਤਾਂ ਸਮਾਗਮਾਂ ’ਚ ਹਾਜ਼ਰੀ ਲਵਾਉਣ ਲਈ ਜਿੱਥੇ ਮਹੀਨਾਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਿਆ ਹੈ, ਉੱਥੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ ’ਤੇ ਮਿਲ ਕੇ ਤੇ ਦਿੱਲੀ ਦੀ ਮੁੱਖ ਮੰਤਰੀ ਨਾਲ ਫੋਨ ’ਤੇ ਸੰਪਰਕ ਸਾਧ ਕੇ ਸ਼ਹੀਦੀ ਸ਼ਤਾਬਦੀਆਂ ’ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ। ਇਸ ਮੌਕੇ ਜਥੇਦਾਰ ਮੋਹਨ ਸਿੰਘ ਬੰਗੀ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਬੂਟਾ ਸਿੰਘ ਗੁੜਥੜੀ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਭਾਈ ਗੁਰਵਿੰਦਰ ਸਿੰਘ ਮੈਨੇਜ਼ਰ ਤਖਤ ਸ੍ਰੀ ਦਮਦਮਾ ਸਾਹਿਬ ਵੀ ਮੌਜੂਦ ਸਨ।
ਸ਼ਹੀਦੀ ਸ਼ਤਾਬਦੀਆਂ ’ਚ ਸਾਰੇ ਧਰਮਾਂ ਦੇ ਲੋਕ ਕਰਨ ਸ਼ਮੂਲੀਅਤ : ਧਾਮੀ…












