ਕੈਨੇਡਾ ਵਿਚ ਰਹਿੰਦੇ ਮੋਰਿੰਡਾ ਸ਼ਹਿਰ ਦੇ 31 ਸਾਲ ਦੇ ਨੌਜਵਾਨ ਲੜਕੇ ਦੀ ਕਾਰ ਵਿਚ ਸੜ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਟੇਟ ਬੈਂਕ ਆਫ ਪਟਿਆਲਾ ਤੋਂ ਰਿਟਾਇਰ ਹੋਏ ਜਸਬੀਰ ਸਿੰਘ ਵਾਸੀ ਸੂਦ ਕਲੋਨੀ ਮੋਰਿੰਡਾ ਦਾ ਪੁੱਤਰ ਹਰਵਿੰਦਰ ਸਿੰਘ ਹੈਰੀ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਹੋਇਆ ਸੀ। ਜਿੱਥੇ ਉਸ ਦਾ ਦਰਦਨਾਕ ਹਾਦਸਾ ਹਾਈਵੇ 417 ‘ਤੇ ਔਟਵਾ ਕੈਨੇਡਾ ਵਿਚ ਸ਼ਨੀਵਾਰ ਨੂੰ ਹੋਇਆ।ਹਰਵਿੰਦਰ ਸਿੰਘ ਹੈਰੀ ਰੱਖੜੀ ਵਾਲੇ ਦਿਨ ਕੈਨੇਡਾ ਰਹਿੰਦੀ ਆਪਣੀ ਭੈਣ ਕੋਲ ਰੱਖੜੀ ਬਨਵਾਉਣ ਲਈ ਜਾ ਰਿਹਾ ਸੀ ਕਿ ਅਚਾਨਕ ਗੱਡੀ ਨੂੰ ਅੱਗ ਲੱਗ ਗਈ ਜਿਸ ਕਾਰਨ ਜਿੱਥੇ ਕਾਰ ਸੜਕੇ ਸਵਾਹ ਹੋ ਗਈ ਉਥੇ ਹੀ ਕਾਰ ਵਿਚ ਸਵਾਰ ਹੈਰੀ ਵੀ ਬੁਰੀ ਤਰ੍ਹਾਂ ਨਾਲ ਝੁਲਸਿਆ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।ਹਰਵਿੰਦਰ ਸਿੰਘ ਹੈਰੀ ਦਾ ਵਿਆਹ ਪੰਜ ਮਹੀਨੇ ਪਹਿਲਾਂ 12 ਮਾਰਚ 2025 ਨੂੰ ਮੋਰਿੰਡਾ ਵਿਖੇ ਹੀ ਹੋਇਆ ਸੀ। ਰੱਖੜੀ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਹੈਰੀ ਦੀ ਪਤਨੀ ਹੈਰੀ ਦੀ ਭੈਣ ਕੋਲ ਚਲੇ ਗਈ ਸੀ। ਹੈਰੀ ਨੇ ਉਸ ਨੂੰ ਕਿਹਾ ਸੀ ਕਿ ਉਹ ਰੱਖੜੀ ਵਾਲੇ ਦਿਨ ਆਪਣੀ ਭੈਣ ਤੋਂ ਰੱਖੜੀ ਬੰਨ੍ਹਵਾਉਣ ਲਈ ਆਵੇਗਾ ਤੇ ਫਿਰ ਉਹ ਉਸ ਨੂੰ ਲੈ ਜਾਵੇਗਾ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਕੈਨੇਡਾ ‘ਚ ਵਾਪਰੇ ਬਹੁਤ ਹੀ ਦਰਦਨਾਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਮੌ,ਤ….
August 13, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,266
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,247
- NewZealand3,574
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












