ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਦੁਪਹਿਰ ਰੋਟੋਰੂਆ ਦੇ ਟ੍ਰਿਗ ਐਵੇਨਿਊ ‘ਤੇ ਵਾਪਰੀ ਇੱਕ ਘਟਨਾ ਦੌਰਾਨ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਡਿਸਟਿੰਕਸ਼ਨ ਹੋਟਲ ਦੇ ਨੇੜੇ ਟ੍ਰਿਗ ਐਵੇਨਿਊ ‘ਤੇ ਸੜਕ ਨੂੰ ਬੰਦ ਕਰ ਦਿੱਤਾ ਹੈ ਅਤੇ ਘਟਨਾ ਸਥਾਨ ‘ਤੇ ਕਈ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵਾਹਨ ਮੌਜੂਦ ਹਨ।ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ 12.08 ਵਜੇ ਟ੍ਰਿਗ ਐਵੇਨਿਊ ‘ਤੇ ਹੋਏ ਹਮਲੇ ਬਾਰੇ ਸੂਚਿਤ ਕੀਤਾ ਗਿਆ ਸੀ।ਘਟਨਾ ਸਬੰਧੀ ਹੋਰ ਵਧੇਰੇ ਜਾਣਕਾਰੀ ਸਬੰਧੀ ਉਡੀਕ ਕੀਤੀ ਜਾ ਰਹੀ ਹੈ।
ਰੋਟੋਰੂਆ ‘ਚ ਵਾਪਰੀ ਇੱਕ ਘਟਨਾ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਐਮਰਜੈਂਸੀ ਸੇਵਾਵਾਂ…












