Home » ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ…
Home Page News • India • India News

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ…

Spread the news


ਅੱਜ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਅਚਾਨਕ ਇੱਕ ਵਿਅਕਤੀ ਨੇ ਹਮਲਾ ਕਰ ਦਿੱਤਾ। ਦਰਅਸਲ, ਰੇਖਾ ਗੁਪਤਾ ਅੱਜ ਆਪਣੇ ਕੈਂਪ ਆਫਿਸ ਵਿੱਚ ਜਨਤਕ ਸੁਣਵਾਈ ਕਰ ਰਹੀ ਸੀ, ਜਦੋਂ ਉਨ੍ਹਾਂ ‘ਤੇ ਇਹ ਹਮਲਾ ਹੋਇਆ। ਇਸ ਤੋਂ ਬਾਅਦ ਉੱਥੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ, ਹਮਲੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਮੁੱਖ ਮੰਤਰੀ ਰਿਹਾਇਸ਼ ‘ਤੇ ਜਨਤਕ ਸੁਣਵਾਈ ਚੱਲ ਰਹੀ ਸੀ। ਇਸ ਦੌਰਾਨ ਇੱਕ ਵਿਅਕਤੀ ਆਇਆ, ਜ਼ੋਰ ਨਾਲ ਚੀਕਿਆ, ਅਤੇ ਉਸਨੇ ਥੱਪੜ ਮਾਰਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਮੁੱਖ ਮੰਤਰੀ ਰੇਖਾ ਗੁਪਤਾ ਨਾਲ ਗੰਭੀਰ ਝੜਪ ਹੋਈ। ਇਸਨੂੰ ਉਨ੍ਹਾਂ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਮੰਨਿਆ ਜਾ ਰਿਹਾ ਹੈ।