Home » ਮੰਗੇਤਰ ਦੀ ਵੀਡਿਓ ਵਾਇਰਲ ਕਰਨ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ…
Home Page News India India News

ਮੰਗੇਤਰ ਦੀ ਵੀਡਿਓ ਵਾਇਰਲ ਕਰਨ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ…

Spread the news

ਫਿਲੌਰ ਇਲਾਕੇ ਦੇ ਇਕ ਪਿੰਡ ਦੀ 21 ਸਾਲਾ ਲੜਕੀ ਨੂੰ ਉਸਦੇ ਮੰਗੇਤਰ ਤੇ ਉਸਦੇ ਦੋਸਤ ਨੇ ਨਸ਼ੀਲਾ ਪਦਾਰਥ ਪਿਲਾ ਕੇ ਜਬਰ-ਜਨਾਹ ਕੀਤਾ ਤੇ ਇਕ ਵੀਡੀਓ ਬਣਾਈ। ਬਾਅਦ ’ਚ, ਇਹ ਵੀਡੀਓ ਦੋਸਤਾਂ ’ਚ ਸਾਂਝੀ ਕੀਤੀ ਗਈ। ਵੀਡੀਓ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਇਆ ਤੇ ਬੁੱਧਵਾਰ ਨੂੰ ਜਲੰਧਰ ਦੇ ਐੱਸਐੱਸਪੀ ਨੂੰ ਦੋ ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਘਟਨਾ ਨੂੰ ਬਹੁਤ ਸ਼ਰਮਨਾਕ ਕਰਾਰ ਦਿੱਤਾ ਤੇ ਕਿਹਾ ਕਿ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮਹਿਲਾ ਕਮਿਸ਼ਨ ਵੱਲੋਂ ਰਿਪੋਰਟ ਮੰਗਣ ਤੋਂ ਬਾਅਦ, ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਲੜਕੀ ਦੀ ਵੀਡੀਓ ਵਾਇਰਲ ਕੀਤੀ ਤੇ ਮੋਬਾਈਲ ’ਚ ਰੱਖੀ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਮੋਬਾਈਲ ’ਚ ਵੀਡੀਓ ਹੈ ਤਾਂ ਉਸਨੂੰ ਡਿਲੀਟ ਕਰ ਦਿੱਤਾ ਜਾਵੇ ਜਾਂ ਜੇਕਰ ਕੋਈ ਵੀਡੀਓ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪੋਸਟ ਕਰਦਾ ਹੈ ਤਾਂ ਉਹ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰਨਗੇ ਤੇ ਉਨ੍ਹਾਂ ਵਿਰੁੱਧ ਵੀ ਕੇਸ ਦਰਜ ਕੀਤਾ ਜਾਵੇਗਾ।