Home » ਮਨਕੀਰਤ ਔਲਖ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, ਧਮਕੀਆਂ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ…
Home Page News India India News

ਮਨਕੀਰਤ ਔਲਖ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, ਧਮਕੀਆਂ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ…

Spread the news


ਮੋਹਾਲੀ ਪੁਲਿਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਘੇ ਗਾਇਕ ਮਨਕੀਰਤ ਸਿੰਘ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਫਿਰੌਤੀ ਮੰਗਣ ਦੇ ਦੋਸ਼ਾਂ ਹੇਠ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਕੀ ਸੀ ਮਾਮਲਾ

ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਧਮਕੀ ਅਤੇ ਫਿਰੌਤੀ ਮੰਗਣ ਵਾਲੇ ਵਿਅਕਤੀ ਦਾ ਨਾਂ ਹਰਜਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਖੁੱਡਾ ਜੱਸੂ, ਥਾਣਾ ਸਾਰੰਗਪੁਰ, ਯੂਟੀ ਚੰਡੀਗੜ੍ਹ ਹੈ, ਜਿਸ ਨੇ ਆਪਣਾ ਦੂਜਾ ਨਾਂ ਰਵਿੰਦਰ ਸਿੰਘ ਪੁੱਤਰ ਮਲਾਰਾ ਸਿੰਘ ਵਾਸੀ ਖੁੱਡਾ ਜੱਸੂ ਰੱਖਿਆ ਹੋਇਆ ਸੀ। ਪੁਲਿਸ ਜਾਂਚ ‘ਚ ਖੁਲਾਸਾ ਹੋਇਆ ਕਿ ਹਰਜਿੰਦਰ ਸਿੰਘ ਉਰਫ਼ ਰਵਿੰਦਰ ਸਿੰਘ ਕਈ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਅਤੇ ਹੁਣ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ।

ਮੋਹਾਲੀ ਪੁਲਿਸ ਨੇ ਖੁਫੀਆ ਤਰੀਕੇ ਨਾਲ ਕੀਤੀ ਕਾਰਵਾਈ ਦੌਰਾਨ ਉਸ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਸਮੇਂ ਉਹ ਪੁਲਿਸ ਕਸਟਡੀ ਵਿੱਚ ਹੈ ਅਤੇ ਉਮੀਦ ਹੈ ਕਿ ਇਸ ਪੁੱਛਗਿੱਛ ਤੋਂ ਹੋਰ ਮਹੱਤਵਪੂਰਨ ਖੁਲਾਸੇ ਹੋਣਗੇ।

ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਇੰਡਸਟਰੀ ਨਾਲ ਜੁੜੇ ਵਿਅਕਤੀਆਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਏਗੀ।