Home » ਪਠਾਨਕੋਟ ‘ਚ ਹੜ੍ਹਾਂ ਦੇ ਪਾਣੀ ’ਚ ਫਸਣ ਕਾਰਨ ਨੌਜਵਾਨ ਦੀ ਮੌ,ਤ…
Home Page News India India News

ਪਠਾਨਕੋਟ ‘ਚ ਹੜ੍ਹਾਂ ਦੇ ਪਾਣੀ ’ਚ ਫਸਣ ਕਾਰਨ ਨੌਜਵਾਨ ਦੀ ਮੌ,ਤ…

Spread the news


ਸੁਜਾਨਪੁਰ ਅਤੇਹਪੁਰ ਵਿਚ ਹੜ੍ਹ ਦੇ ਪਾਣੀ ਵਿੱਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਕਾਰਨ ਪਿੰਡ ਵਿਚ ਸੋਗ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜਗਤਾਰ ਸਿੰਘ (24), ਮੰਗਲਵਾਰ ਨੂੰ ਪਿੰਡ ਬਸਰੂਪ ਵਿਚ ਆਪਣੇ ਮਾਪਿਆਂ ਨੂੰ ਛੱਡ ਕੇ ਵਾਪਸ ਪਿੰਡ ਅਤੇਹਪੁਰ ਆ ਰਿਹਾ ਸੀ। ਇਸ ਦੌਰਾਨ ਨਹਿਰ ਦਾ ਪਾਣੀ ਪਿੰਡ ਵਿਚ ਦਾਖਲ ਹੋ ਗਿਆ। ਇਸ ਦੌਰਾਨ ਉਹ ਪਾਣੀ ਵਿਚ ਫਸ ਗਿਆ। ਜਿਸ ਵਿਚ ਡੁੱਬਣ ਨਾਲ ਉਸ ਦੀ ਮੌਤ ਹੋ ਗਈ। ਹਲਕਾ ਇੰਚਾਰਜ ਅਮਿਤ ਮੰਟੂ, ਬਲਾਕ ਪ੍ਰਧਾਨ ਗੁਰਨਾਮ ਸਿੰਘ ਮ੍ਰਿਤਕ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਮ੍ਰਿਤਕ ਜਗਤਾਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਮੌਕੇ ਗੁਰਨਾਮ ਸਿੰਘ ਨੇ ਕਿਹਾ ਕਿ ਹੜ੍ਹ ਨਾਲ ਅਤੇਹਪੁਰ ਦੇ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਤੇ ਲੋਕਾਂ ਦੀਆਂ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਜਿਨ੍ਹਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦਾ ਸਰਵੇਖਣ ਵੀ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।